16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ

ਅਜੀਤ ਡੈਸਕ 06-12-2025
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਨਾਲਸਾ ਦੀ (ਚਾਇਲਡ ਫਰੈਂਡਲੀ ਲੀਗਲ ਸਰਵਿਸਿਜ਼ ਫਾਰ ਚਿਲਡਰਨ) ਸਕੀਮ 2024 ਤਹਿਤ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਪੈਰਾ ਲੀਗਲ ਵਲੰਟੀਅਰਜ਼ ਸੁੰਦਰਜੀਤ ਕੌਰ, ਭੁਪਿੰਦਰ ਸਿੰਘ ਸੇਖੋਂ ਤੇ ਡਾ. ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਯਤਨਾਂ ਸਦਕਾ ਪਿੰਡ ਕੋਟਭਾਈ ਵਿਖੇ ਇਕ ਬੱਚੇ ਦੀ ਪਛਾਣ ਕੀਤੀ ਗਈ, ਜਿਸ ਦਾ ਕੋਈ ਵੀ ਪਰਿਵਾਰਕ ਮੈਂਬਰ ਉਸ ਦੀ ਦੇਖਭਾਲ ਕਰਨ ਵਾਲਾ ਨਹੀਂ ਸੀ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵਲੋਂ ਚੈਕਿੰਗ ਦੌਰਾਨ ਬੱਚੇ ਨੂੰ ਦਫ਼ਤਰ 'ਚ ਲਿਆਂਦਾ ਗਿਆ | ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਵੀਜ਼ਨ)/ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਵਲੋਂ ਉਸ ਬੱਚੇ ਨਾਲ ਗੱਲਬਾਤ ਕੀਤੀ ਗਈ | ਇਸ ਦੌਰਾਨ ਇਹ ਉਜ਼ਾਗਰ ਹੋਇਆ ਕਿ ਇਸ ਬੱਚੇ ਨੂੰ ਮਾਨਵਤਾ ਬਾਲ ਆਸ਼ਰਮ (ਸੀ.ਸੀ.ਆਈ.) ਵਿਚ ਭੇਜਣ ਦੀ ਜ਼ਰੂਰਤ ਹੈ, ਕਿਉਂਕਿ ਇਸ ਨਾਲ ਬੱਚੇ ਦੀ ਪੜ੍ਹਾਈ, ਖਾਣ-ਪੀਣ, ਮੈਡੀਕਲ ਜ਼ਰੂਰਤ ਪੂਰੀ ਕਰਨ ਵਾਲਾ ਕੋਈ ਵੀ ਪਰਿਵਾਰਕ ਮੈਂਬਰ ਸਮਰੱਥ ਨਹੀਂ ਸੀ | ਡਾ. ਸ਼ਿਵਾਨੀ ਨਾਗਪਾਲ ਤੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਵੀ ਅਪੀਲ ਕੀਤੀ ਗਈ ਕਿ ਇਸ ਬੱਚੇ ਨੂੰ ਮਾਨਵਤਾ ਬਾਲ ਆਸ਼ਰਮ (ਸੀ.ਸੀ.ਆਈ.) 'ਚ ਭੇਜਣ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਇਹ ਬੇਸਹਾਰਾ ਬੱਚਾ ਗ਼ਲਤ ਗਤੀਵਿਧੀਆਂ ਦਾ ਸ਼ਿਕਾਰ ਨਾ ਹੋ ਬਣੇ ਤੇ ਪੜ੍ਹਾਈ ਕਰਕੇ ਆਪਣਾ ਭਵਿੱਖ ਸੁਧਾਰ ਸਕੇ | ਸਿਵਲ ਜੱਜ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਧਿਆਨ ਵਿਚ ਕਿਸੇ ਵੀ ਅਜਿਹੇ ਬੱਚੇ ਦੀ ਪਛਾਣ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਚ ਆ ਕੇ ਦੱਸ ਸਕਦਾ ਹੈ |
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਸਰਵੋਤਮ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।