16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 06-12-2025
ਕੋਟਕਪੂਰਾ, 5 ਦਸੰਬਰ (ਮੋਹਰ ਸਿੰਘ ਗਿੱਲ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿਛਲੇ 8 ਸਾਲਾਂ ਤੋਂ ਚੱਲ ਰਹੀ ਲੜੀ ਦਾ ਮਹੀਨਾਵਾਰੀ ਗੁਰਮਤਿ ਸਮਾਗਮ 6 ਦਸੰਬਰ ਨੂੰ ਸ਼ਾਮ 6 ਵਜੇ ਤੋਂ 8:30 ਵਜੇ ਤੱਕ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਹੋ ਰਿਹਾ ਹੈ | ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਲੈਕਚਰਾਰ ਗੁਰਨਾਮ ਸਿੰਘ, ਬਲਕਾਰ ਸਿੰਘ ਤੇ ਜਸਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਕਥਾਵਾਚਕ ਭਾਈ ਰਣਜੀਤ ਸਿੰਘ ਖੱਚੜਾਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਤੋਂ ਪਹਿਲਾਂ ਵੀਰਾਂ ਤੇ ਭੈਣਾਂ ਦੁਆਰਾ ਸ਼ਬਦ ਕੀਰਤਨ ਗਾਇਨ ਕੀਤਾ ਜਾਵੇਗਾ ਤੇ ਸਮਾਪਤੀ ਉਪਰੰਤ ਗੁਰੂ ਦਾ ਲੰਗਰ ਅਤੱਟ ਵਰਤਾਇਆ ਜਾਵੇਗਾ | ਉਕਤ ਆਗੂਆਂ ਨੇ ਕਿਹਾ ਕਿ 7 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਵੈਲਫ਼ੇਅਰ ਸੇਵਾ ਸੁਸਾਇਟੀ ਦੁਆਰਾ 20 ਸਵਾਲ-20 ਇਨਾਮ ਦਾ 15ਵਾਂ ਲੱਕੀ ਡਰਾਅ ਸ਼ਾਮ 3 ਵਜੇ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਕੱਢਿਆ ਜਾਵੇਗਾ |
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਪੱਕਾ ਦੇ 100 ਫ਼ੀਸਦ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।