14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜੀ.ਐੱਨ.ਡੀ.ਪੀ. ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਅਜੀਤ ਡੈਸਕ 06-12-2025
ਲੰਬੀ, 5 ਦਸੰਬਰ (ਮੇਵਾ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਰਤਨ ਸਿੰਘ (ਮੋਗਾ) ਸਹਿਜ ਪਾਠ ਸੇਵਾ ਸੁਸਾਇਟੀ ਤੇ ਭਾਈ ਧਰਮਿੰਦਰ ਸਿੰਘ ਤਰਮਾਲਾ ਨੇ ਬੱਚਿਆਂ ਨੂੰ ਸੰਬੋਧਨ ਕੀਤਾ | ਭਾਈ ਰਤਨ ਸਿੰਘ ਮੋਗਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਪ੍ਰਤਾਪ ਸੰਦੂ ਨੇ ਆਏ ਮਹਿਮਾਨਾਂ ਵਲੋਂ ਬੱਚਿਆਂ ਨੂੰ ਸਿੱਖਿਅਤ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਪ੍ਰਦੀਪ ਕੌਰ ਸੰਦੂ ਤੋਂ ਇਲਾਵਾ ਰਜਵੰਤ ਕੌਰ, ਬਿਮਲਾ ਰਾਣੀ, ਸਵਰਨਜੀਤ ਕੌਰ, ਪਲਵਿੰਦਰ ਕੌਰ, ਪ੍ਰਨੀਤ ਕੌਰ ਤੇ ਰੋਹਿਤ ਕੁਮਾਰ ਮੌਜੂਦ ਸਨ |
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਐੱਸ.ਡੀ. ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ ਸਾਲਾਨਾ ਟ੍ਰੇਨਿੰਗ ਕੈਂਪ 'ਚ ਭਾਗ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।