14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਿ੍ਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 06-12-2025
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਡਾ. ਰਾਕੇਸ਼ ਕੁਮਾਰ ਇੰਚਾਰਜ ਕੇ.ਵੀ.ਕੇ. ਦੀ ਯੋਗ ਅਗਵਾਈ 'ਚ ਲਗਾਇਆ ਗਿਆ | ਕਾਲਜ ਦੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪੋਸਟਰ ਬਣਾਉਣ ਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ | ਡਾ. ਪਵਿੱਤਰ ਸਿੰਘ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਧਰਮਜੀਤ ਸਿੰਘ, ਸੀਨੀਅਰ ਰਿਸਰਚ ਫੈਲੋ ਵਲੋਂ ਪਰਾਲੀ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਮਸ਼ੀਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਡਾ. ਕਰਮਜੀਤ ਕੌਰ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕੇ.ਵੀ.ਕੇ ਫ਼ਰੀਦਕੋਟ ਨੇ ਪਰਾਲੀ ਸਾੜਨ ਨਾਲ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤੇ ਬਦਲਦੇ ਮੌਸਮ ਦੌਰਾਨ ਪੌਸ਼ਟਿਕ ਭੋਜਨ ਦੀ ਮਹੱਤਤਾ ਬਾਰੇ ਵੀ ਦੱਸਿਆ | ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪੋਸਟਰ ਬਣਾਉਣ ਦੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਮਨਪ੍ਰੀਤ ਕੌਰ ਬੀ.ਏ.ਭਾਗ-ਤੀਜਾ, ਗੁਰਦੇਵ ਸਿੰਘ ਬੀ.ਏ.ਭਾਗ-ਦੂਜਾ ਤੇ ਹਰਮਨਜੋਤ ਕੌਰ ਬੀ.ਏ.ਭਾਗ-ਤੀਜਾ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਮਨਪ੍ਰੀਤ ਕੌਰ, ਹਰਮਨਜੋਤ ਕੌਰ ਤੇ ਧਨੰਜੇ ਬੀ.ਏ.ਭਾਗ-ਪਹਿਲਾ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਦਿੱਤੇ ਗਏ | ਕੈਂਪ ਦੌਰਾਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਗਤੀਵਿਧੀਆਂ ਵਿਚ ਭਾਗ ਲਿਆ |
ਪਿਛਲੀ ਖ਼ਬਰ ਰੂਸ ਦੇ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ ਇਤਿਹਾਸਕ ਹੋਵੇਗੀ-ਸੰਧੂ ਅਗਲੀ ਖ਼ਬਰ ਜੀ.ਐੱਨ.ਡੀ.ਪੀ. ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।