15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨਾਂ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਸੋਧ ਬਿੱਲ ਕਾਨੂੰਨ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 09-12-2025
ਬਾਜਾਖਾਨਾ, 8 ਦਸੰਬਰ (ਜਗਦੀਪ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਬ ਡਿਵੀਜ਼ਨ ਬਾਜਾਖਾਨਾ ਵਿਖੇ ਕਿਸਾਨਾਂ ਵਲੋਂ ਰੋਸ ਰੈਲੀ ਕੀਤੀ ਗਈ¢ ਰੈਲੀ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2025, ਲੇਬਰ ਕੋਡ ਤੇ ਸਰਕਾਰੀ ਜਾਇਦਾਦਾਂ ਵੇਚਣ ਦੇ ਸਮਝੌਤੇ 'ਤੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਬਿੱਲ 2025 ਲਾਗੂ ਹੋਣ ਨਾਲ ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਪੈਣ 'ਤੇ ਬਿਜਲੀ ਸੈਕਟਰ ਪੂਰਣ ਰੂਪ 'ਚ ਪ੍ਰਾਈਵੇਟ ਹੱਥਾਂ 'ਚ ਦੇਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ | ਇਸ ਮੌਕੇ ਟੀ.ਐਸ.ਯੂ ਦੇ ਸ਼ਮਿੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਐਸ.ਡੀ.ਓ ਭੁਪਿੰਦਰ ਸਿੰਘ ਜੇ.ਈ ਕੌਂਸਲ ਦੇ ਸਰਕਲ ਪ੍ਰਧਾਨ ਅਤੇ ਵਿਗਿਆਨ ਸੰਘਰਸ਼ ਮੀਤ ਫਰੰਟ ਦੇ ਆਗੂ ਦਰਸ਼ਨ ਸਿੰਘ ਸਰਾਵਾਂ ਨੇ ਸੰਬੋਧਨ ਕੀਤਾ¢ ਰੈਲੀ 'ਚ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ¢ ਇਸ ਮÏਕੇ ਜਸਵਿੰਦਰ ਸਿੰਘ, ਸੁਰੇਸ਼ ਕੁਮਾਰ, ਲਖਵਿੰਦਰ ਸਿੰਘ, ਛਿੰਦਾ ਸਿੰਘ ਦਲ ਸਿੰਘ ਵਾਲਾ, ਮੋਹਨ ਸਿੰਘ ਵਾੜਾ ਭਾਈਕਾ, ਰਣਜੀਤ ਸਿੰਘ ਮੱਲਾ, ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ ਅਤੇ ਜੱਸਾ ਸਿੰਘ ਜੈਤੋ ਹਾਜ਼ਰ ਸਨ¢
ਪਿਛਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ਦੇ 270ਵੇਂ ਸਮਾਗਮ ਮੌਕੇ ਮੁਫ਼ਤ ਰਾਸ਼ਨ ਦੀਆਂ 2 ਗੱਡੀਆਂ ਰਵਾਨਾ ਅਗਲੀ ਖ਼ਬਰ ਜਲਾਲੇਆਣਾ ਦੇ ਅਨੇਕਾਂ ਪਰਿਵਾਰ ਕਾਂਗਰਸ ਨੂੰ ਅਲਵਿਦਾ ਆਖ ਕੇ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।