ਬਰਗਾੜੀ, 8 ਦਸੰਬਰ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਰਾਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੈਂਗਲ ਸਿੰਘ ਬਰਾੜ ਢਿੱਲਵਾਂ ਤੇ ਬਲਾਕ ਸੰਮਤੀ ਉਮੀਦਵਾਰ ਬਾਬੂ ਸਿੰਘ ਨੇ ਅਕਾਲੀ ਵਰਕਰਾਂ ਦੇ ਭਾਰੀ ਇਕੱਠ ਨਾਲ ਪਿੰਡ ਸਰਾਵਾਂ ਵਿਖੇ ਘਰ ਘਰ ਜਾ ਕੇ ਵੋਟਾਂ ਮੰਗੀਆਂ | ਦੋਨਾਂ ਉਮੀਦਵਾਰਾਂ ਨੇ ਸਮੂਹ ਅਕਾਲੀ ਵਰਕਰਾਂ ਤੇ ਸਮੂਹ ਪਿੰਡ ਵਾਸੀਆਂ ਵਲੋਂ ਦਿੱਤੇ ਭਰਪੂਰ ਹੁੰਗਾਰੇ ਲਈ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਸਮੂਹ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹਨ ਤੇ ਲੋਕਾਂ ਨੇ ਕਾਂਗਰਸ ਤੇ ਆਪ ਪਾਰਟੀ ਦੀਆਂ ਸਰਕਾਰਾਂ ਦਾ ਨਿਕੰਮਾ ਕੰਮ ਦੇਖ ਲਿਆ ਹੈ | ਅਕਾਲੀ ਸਰਕਾਰ ਸਮੇਂ ਪੰਜਾਬ 'ਚ ਆਪਸੀ ਭਾਈਚਾਰਕ ਸਾਂਝ 'ਚ ਵਾਧਾ ਹੋਇਆ ਤੇ ਹਰ ਵਰਗ ਕਿਸਾਨਾਂ ਮਜਦੂਰਾਂ, ਮੁਲਾਜ਼ਮਾਂ ਆਦਿ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ | ਪੰਜਾਬ 'ਚ ਫਿਰ ਤੋਂ 2027 ਵਿਚ ਅਕਾਲੀ ਸਰਕਾਰ ਬਣਾਉਣ ਲਈ ਇੰਨ੍ਹਾਂ ਚੋਣਾਂ 'ਚ ਅਕਾਲੀ ਉਮੀਦਵਾਰਾਂ ਨੂੰ ਕਾਮਯਾਬ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਸਮੂਹ ਅਕਾਲੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |