ਫ਼ਰੀਦਕੋਟ, 8 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਇਕਾਈ ਦੀ ਮੀਟਿੰਗ ਹਰਜਿੰਦਰ ਸਿੰਘ ਧਾਲੀਵਾਲ ਸੇਵਾ-ਮੁਕਤ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਹਰਜਿੰਦਰ ਸਿੰਘ ਧਾਲੀਵਾਲ ਨੇ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਨਵੇਂ ਸ਼ਾਮਿਲ ਹੋਏ ਮੈਂਬਰ ਸੇਵਾ ਮੁਕਤ ਏ.ਐਸ.ਆਈ. ਕੇਵਲ ਸਿੰਘ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਸਟੇਟ ਬਾਡੀ ਵਲੋਂ ਭੇਜੀਆਂ ਗਈਆਂ ਹਦਾਇਤਾਂ ਤੇ ਹੁਕਮਾਂ ਬਾਰੇ ਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਵੀ ਜਾਣਕਾਰੀ ਦਿੱਤੀ | ਇਸ ਮੌਕੇ ਸਰਬਸੰਮਤੀ ਨਾਲ ਪੈਨਸ਼ਨ ਦਿਵਸ 17 ਦਸੰਬਰ ਨੂੰ ਪੁਲਿਸ ਲਾਈਨ ਵਿਖੇ ਮਨਾਉਣ ਤੇ ਬਜ਼ੁਰਗ ਦਿਵਸ ਮਨਾਉਣ ਸਬੰਧੀ ਸੀਨੀਅਰ ਪੁਲਿਸ ਕਪਤਾਨ ਨਾਲ ਵਿਚਾਰ ਵਟਾਂਦਰਾ ਕਰਨ ਤੇ ਪੈਨਸ਼ਨ ਦਿਵਸ ਅਤੇ ਬਜ਼ੁਰਗ ਦਿਵਸ 'ਤੇ ਸੀਨੀਅਰ ਰਿਟਾਇਰੀਆਂ ਨੂੰ ਸਨਮਾਨਿਤ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਸੇਵਾ ਮੁਕਤ ਇੰਸਪੈਕਟਰ ਸੁਖਦੇਵ ਸਿੰਘ, ਸਾਬਕਾ ਐਸ.ਆਈ. ਸੁਰਜੀਤ ਸਿੰਘ ਸੰਧੂ, ਸਾਬਕਾ ਏ.ਐਸ.ਆਈ. ਕੁਲਦੀਪ ਕੁਮਾਰ, ਸਾਬਕਾ ਏ.ਐਸ.ਆਈ. ਇੰਦਰਜੀਤ ਸਿੰਘ ਅਤੇ ਹੌਲਦਾਰ ਅਮਰਜੀਤ ਸਿੰਘ ਮਿਸ਼ਰੀਵਾਲਾ ਨੂੰ ਸ਼ਾਮਿਲ ਕੀਤਾ ਗਿਆ | ਇਸ ਮੌਕੇ ਧਰਮਿੰਦਰ ਸਿੰਘ ਤੇ ਰਾਧੇ ਸ਼ਾਮ ਨੇ ਅਲਕਲਾਈਨ ਵਾਟਰ ਬਣਾਉਣ ਲਈ ਕੈਂਪਰ ਬਾਰੇ ਤੇ ਇਸ ਪਾਣੀ ਦੀ ਵਰਤੋਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ |