20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ <br/>

ਅਜੀਤ ਡੈਸਕ 10-12-2025
ਫ਼ਰੀਦਕੋਟ, 9 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਲਾਲ ਕੋਠੀ ਨਜ਼ਦੀਕ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਲਾਲ ਕੋਠੀ ਨਜ਼ਦੀਕ ਮੌਜੂਦ ਸਨ, ਉੱਥੇ ਖੜੇ੍ਹ ਸਰਬਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਰੋਕ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 100 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ 110 ਰੁਪਏ ਨਗਦ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |


ਪਿਛਲੀ ਖ਼ਬਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਅੰਡਰ-14 (ਲੜਕੇ) ਦੇ ਕ੍ਰਿਕਟ ਟਰਾਇਲ 12 ਨੂੰ <br/> ਅਗਲੀ ਖ਼ਬਰ ਕਾਰ ਸਵਾਰ ਲੁਟੇਰਿਆਂ ਨੇ 2 ਲੱਖ 15 ਹਜ਼ਾਰ ਦੀ ਨਕਦੀ ਖੋਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।