ਫ਼ਰੀਦਕੋਟ, 9 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਲਾਵਾਰਸ ਹਾਲਤ 'ਚ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਬਲਿਹਾਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ 3 ਦੀ ਬੈਰਕ ਨੰਬਰ 3 ਦੀ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਬੈਰਕ 'ਚ ਬਣੇ ਬਾਥਰੂਮ ਦੇ ਸੀਵਰੇਜ 'ਚੋਂ ਇਕ ਮੋਬਾਈਲ ਫ਼ੋਨ ਲਾਵਾਰਸ ਹਾਲਤ 'ਚ ਬਰਾਮਦ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ