ਕੋਟਕਪੂਰਾ, 9 ਦਸੰਬਰ (ਮੋਹਰ ਸਿੰਘ ਗਿੱਲ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਦੇ ਚਾਨਣ ਮੁਨਾਰੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਯੋਗ ਅਗਵਾਈ ਹੇਠ ਸ਼ਾਨਾਮੱਤੇ ਈਵੈਂਟ ਦਾ ਪੰਜਵਾਂ ਸੀਜ਼ਨ 'ਫੈਪ ਨੈਸ਼ਨਲ ਐਵਾਰਡਜ 2025' ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ | ਇਸ ਐਵਾਰਡ ਲਈ ਦੇਸ਼ ਭਰ ਦੇ ਸਕੂਲਾਂ ਨੇ ਵੱਖ-ਵੱਖ ਕੈਟਾਗਿਰੀ 'ਚ ਆਪਣੀ ਰਜਿਸਟ੍ਰੇਸ਼ਨ ਕਰਵਾਈ | ਐਵਾਰਡ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ 37 ਸਾਲ ਪੁਰਾਣੀ ਵਿੱਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਹਿੱਸੇ 'ਫੈਪ ਨੈਸ਼ਨਲ ਐਵਾਰਡ 2025' ਆਇਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੂੰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਪਾਸੋਂ ਐਵਾਰਡ ਹਾਸਿਲ ਕਰਨ ਦਾ ਮਾਣ ਪ੍ਰਾਪਤ ਹੋਇਆ | ਪਿ੍ੰਸੀਪਲ ਮੱਕੜ ਨੇ ਦੱਸਿਆ ਕਿ ਇਹ ਐਵਾਰਡ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪਹਿਲੇ ਨੰਬਰ 'ਤੇ ਅਕਾਦਮਿਕ ਪ੍ਰਾਪਤੀਆਂ 'ਚ ਦਸਵੀੰ ਜਮਾਤ ਦੇ 2 ਵਿਦਿਆਰਥੀਆਂ ਨੇ 94 ਪ੍ਰਤੀਸ਼ਤ ਅੰਕ, ਖੇਡਾਂ 'ਚ ਬਲਾਕ ਤੇ ਜ਼ੋਨਲ ਪੱਧਰ 'ਤੇ ਕਈ ਪਹਿਲੇ ਤੇ ਦੂਜੇ ਸਥਾਨ, ਨੈਤਿਕ ਅਤੇ ਸਮਾਜਿਕ ਕਦਰਾਂ ਕੀਮਤਾਂ ਦੇ ਪ੍ਰਸਾਰ ਲਈ ਜਾਗਰੂਕਤਾ ਸੈਮੀਨਾਰ, ਵਾਤਾਵਰਨ ਸੰਭਾਲ ਲਈ ਜਾਗਰੂਕਤਾ ਰੈਲੀ, ਮੈਡੀਕਲ ਚੈਕਅੱਪ ਕੈਂਪ ਆਦਿ ਸਭ ਪੱਖਾਂ ਦਾ ਮੁਲਾਂਕਣ ਕਰਨ ਉਪਰੰਤ ਇਸ ਐਵਾਰਡ ਲਈ ਸੰਸਥਾ ਦੀ ਚੋਣ ਕੀਤੀ ਗਈ ਹੈ | ਸਕੂਲ ਡਾਇਰੈਕਟਰ ਕਰਨੈਲ ਸਿੰਘ ਮੱਕੜ ਨੇ ਐਸੋਸੀਏਸਨ ਦੇ ਪ੍ਰਧਾਨ ਡਾ. ਧੂਰੀ ਵਲੋਂ ਪ੍ਰਾਈਵੇਟ ਸਕੂਲਾਂ ਲਈ ਏਨਾ ਵੱਡਾ ਮੰਚ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |