21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵਿੱਦਿਅਕ ਫ਼ੇਰਾ ਲਗਾਇਆ

ਅਜੀਤ ਡੈਸਕ 10-12-2025
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀ ਰੋੜੀ-ਡੱਗੋ ਰੋਮਾਣਾ ਤੇ ਸਰਕਾਰੀ ਮਿਡਲ ਸਕੂਲ ਦਾਨਾ ਰੋਮਾਣਾ ਦੇ 6ਵੀਂ ਜਮਾਤ ਦੇ ਵਿਦਿਆਰਥੀਆਂ ਨੇ ਛੱਤਬੀੜ੍ਹ ਜੂਲੌਜੀਕਲ ਪਾਰਕ ਚੰਡੀਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ | ਜਮਾਤ ਇੰਚਾਰਜ ਡਾ. ਰਜਿੰਦਰ ਕੌਰ ਤੇ ਜਗਦੀਪਿੰਦਰ ਕੌਰ ਨੇ ਵਿਦਿਆਰਥੀਆਂ ਦੀ ਸੰਭਾਲ ਤੇ ਸਿੱਖਿਆਤਮਕ ਜਾਣਕਾਰੀ ਦੇਣ 'ਚ ਅਹਿਮ ਭੂਮਿਕਾ ਨਿਭਾਈ, ਜਦਕਿ ਜਸਵਿੰਦਰ ਸਿੰਘ ਤੇ ਨਰਿੰਦਰ ਕੌਰ ਨੇ ਵੀ ਯਾਤਰਾ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ 'ਚ ਮਹੱਤਵਪੂਰਣ ਯੋਗਦਾਨ ਪਾਇਆ | ਪਿ੍ੰਸੀਪਲ ਮਨਿੰਦਰ ਕੌਰ ਨੇ ਸਮਝਾਇਆ ਕਿ ਜਾਨਵਰ ਧਰਤੀ ਦੇ ਮਹੱਤਵਪੂਰਨ ਵਾਸੀ ਹਨ ਤੇ ਉਨ੍ਹਾਂ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਸਾਲਾਨਾ ਸਪੋਰਟਸ ਮੀਟ ਸ਼ਾਨੌ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਰਾਜ ਸਭਾ ਮੈਂਬਰ ਵਲੋਂ ਪਿ੍ੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੂੰ ਮਿਲਿਆ 'ਫ਼ੈਪ ਨੈਸ਼ਨਲ ਐਵਾਰਡ 2025'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।