21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਰਵਿੰਦ ਨਗਰ 'ਚ ਪਾਣੀ ਦੀ ਬੰਦ ਸਪਲਾਈ ਹੋਈ ਚਾਲੂ

ਅਜੀਤ ਡੈਸਕ 10-12-2025
ਕੋਟਕਪੂਰਾ, 9 ਦਸੰਬਰ (ਮੋਹਰ ਸਿੰਘ ਗਿੱਲ)-ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੇ ਅਹੁਦੇਦਾਰਾਂ ਦੀ ਸੰਤੋਖ ਸਿੰਘ ਚਾਨਾ ਦੀ ਅਗਵਾਈ ਹੇਠ ਕਾਲੋਨੀ ਦੇ ਪ੍ਰਮੋਟਰ ਦੇ ਪ੍ਰਤੀਨਿਧ ਕਮਲ ਗੁਪਤਾ ਨਾਲ ਹੋਈ ਮੀਟਿੰਗ ਦੇ ਫ਼ੈਸਲੇ ਅਨੁਸਾਰ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਾਣੀ ਦੀ ਸਪਲਾਈ ਪ੍ਰਮੋਟਰ ਵਲੋਂ ਅੱਜ ਤੋਂ ਬਹਾਲ ਕਰ ਦਿੱਤੀ ਗਈ ਹੈ | ਹੁਣ ਹਰ ਰੋਜ ਸਵੇਰੇ ਦੋ ਘੰਟੇ ਅਤੇ ਸ਼ਾਮ ਨੂੰ ਇਕ ਘੰਟਾ ਪਾਣੀ ਸਪਲਾਈ ਕੀਤਾ ਜਾਵੇਗਾ | ਅਰਵਿੰਦ ਨਗਰ ਵਿਕਾਸ ਕਮੇਟੀ ਦੇ ਚੇਅਰਮੈਨ ਓਮ ਪ੍ਰਕਾਸ਼ ਗੋਇਲ, ਨਾਜਰ ਸਿੰਘ ਸਿੱਧੂ ਮੁੱਖ ਸਰਪ੍ਰਸਤ, ਦਰਸ਼ਨ ਸਿੰਘ ਆਹੂਜਾ ਮੁੱਖ ਸਲਾਹਕਾਰ, ਸੰਤੋਖ ਸਿੰਘ ਚਾਨਾ ਪ੍ਰਧਾਨ, ਅਜਮੇਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਥਾਪਰ ਮੀਤ ਪ੍ਰਧਾਨ, ਪ੍ਰੇਮ ਚਾਵਲਾ ਜਨਰਲ ਸਕੱਤਰ, ਸੁਖਰਾਜ ਸਿੰਘ ਚਾਨਾ ਜੁਆਇੰਟ ਸਕੱਤਰ, ਮਨਦੀਪ ਸਿੰਘ ਸਰਾਂ ਵਿੱਤ ਸਕੱਤਰ, ਹਰਵਿੰਦਰ ਸਿੰਘ ਪੁਰਬਾ ਪ੍ਰੈਸ ਸਕੱਤਰ, ਨਵਦੀਪ ਸਿੰਘ ਚਾਨਾ ਤਕਨੀਕੀ ਸਲਾਹਕਾਰ, ਲਖਵਿੰਦਰ ਸਿੰਘ ਸਿੱਧੂ ਆਰਗੇਨਾਈਜਰ ਸਕੱਤਰ, ਕਾਰਜਕਾਰਨੀ ਕਮੇਟੀ ਮੈਂਬਰ ਲਖਵਿੰਦਰ ਅਰੋੜਾ, ਅਸ਼ੋਕ ਦਾਬੜਾ ਅਤੇ ਰਾਜਿੰਦਰ ਸਿੰਘ ਬਰਾੜ ਨੇ ਪਾਣੀ ਦੀ ਸਪਲਾਈ ਬਹਾਲ ਹੋਣ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਕਾਲੋਨੀ ਦੇ ਨਵ-ਨਿਯੁਕਤ ਸਥਾਨਕ ਮੈਨੇਜਰ ਬਲਜਿੰਦਰ ਸਿੰਘ ਬੱਲੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਸਾਲਾਨਾ ਸਪੋਰਟਸ ਮੀਟ ਸ਼ਾਨੌ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।