21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਵਲੋਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 10-12-2025
ਕੋਟਕਪੂਰਾ, 9 ਦਸੰਬਰ (ਮੇਘਰਾਜ)-ਬੀਤੇ ਦਿਨ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਿਊਾਸਪਲ ਪਾਰਕ ਵਿਖੇ ਹੋਈ | ਮੀਟਿੰਗ 'ਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰਾਂ ਵਲੋਂ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕਰਨ ਦੀ ਨਿਖੇਧੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬਿੱਲ ਲਾਗੂ ਹੋਣ ਨਾਲ ਹਰ ਵਰਗ ਦੇ ਲੋਕਾਂ 'ਤੇ ਵੱਡਾ ਬੋਝ ਪਵੇਗਾ ਜਿਵੇਂ ਬਿਜਲੀ ਬੋਰਡ ਅੰਦਰ ਕੰਮ ਕਰਦੇ ਕਾਮਿਆਂ ਦੀ ਗਿਣਤੀ ਦਿਨੋਂ ਦਿਨ ਘੱਟ ਰਹੀ ਹੈ | ਜਿਸ ਕਰਕੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੰਬੇ ਸਮੇਂ ਤੋਂ ਸੇਵਾ-ਮੁਕਤ ਕਰਮਚਾਰੀਆਂ ਦੀ ਬਕਾਇਆ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਲਮਕ ਰਿਹਾ ਹੈ, ਤਨਖਾਹ ਕਮਿਸ਼ਨ ਦੀ ਰਿਪੋਰਟ 'ਚ ਵੀ ਭਾਰੀ ਤਰੁੱਟੀਆ ਹਨ | ਸਰਕਲ ਸਕੱਤਰ ਸੁਰਿੰਦਰ ਸਿੰਘ ਵਲੋਂ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ | ਮੀਟਿੰਗ ਉਪਰੰਤ ਸਾਰੇ ਸੇਵਾਮੁਕਤ ਕਰਮਚਾਰੀਆਂ ਵਲੋਂ ਐਕਸੀਐਨ ਦਫ਼ਤਰ ਮੂਹਰੇ ਮੁਲਾਜ਼ਮਾਂ, ਕਿਸਾਨਾਂ ਤੇ ਸਾਂਝੇ ਫਰੰਟ ਵਲੋਂ ਧਰਨਾ ਦਿੱਤਾ ਗਿਆ ਤੇ ਬਿਜਲੀ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ | ਇਸ ਮੌਕੇ ਕਮੇਟੀ ਮੈਂਬਰ ਜੋਗਿੰਦਰ ਸਿੰਘ ਐਡੀਟਰ, ਰੇਸ਼ਮ ਸਿੰਘ ਸੀਨੀਅਰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਪ੍ਰੈਸ ਸਕੱਤਰ, ਪਰਮਿੰਦਰ ਸਿੰਘ ਖਜ਼ਾਨਚੀ, ਅਮਰਜੀਤ ਦੁੱਗਲ, ਰਜਿੰਦਰ ਸਿੰਘ ਪੱਪੀ, ਸੁਖਮਿੰਦਰ ਸਿੰਘ ਬਰਗਾੜੀ ਸਮੇਤ ਹੋਰ ਵੀ ਸੇਵਾ-ਮੁਕਤ ਕਰਮਚਾਰੀ ਵੱਡੀ ਗਿਣਤੀ 'ਚ ਸ਼ਾਮਿਲ ਸਨ | ਸਟੇਜ ਦਾ ਸੰਚਾਲਨ ਪੂਰਨ ਸਿੰਘ ਨੇ ਕੀਤਾ |
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਤੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਡੀ.ਟੀ.ਐਫ਼. ਦੇ ਵਫ਼ਦ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।