21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਤੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 10-12-2025
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸੰਯੁਕਤ ਕਿਸਾਨ ਮੋਰਚਾ ਤੇ ਬਿਜਲੀ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਬਿਜਲੀ ਦਫ਼ਤਰ ਜੈਤੋ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਦਾ ਮੁੱਖ ਏਜੰਡਾ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਵਾਉਣਾ ਤੇ ਪੰਜਾਬ ਸਰਕਾਰ ਵਲੋਂ ਬਿਜਲੀ ਮਹਿਕਮੇ ਦੀਆਂ ਕੀਮਤੀ ਸਰਕਾਰੀ ਜ਼ਮੀਨਾਂ ਨੂੰ ਵੇਚਣ ਦਾ ਵਿਰੋਧ ਕਰਨਾ ਰਿਹਾ | ਧਰਨੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਬੀਕੇਯੂ ਮਾਲਵਾ ਦੇ ਪੰਜਾਬ ਪ੍ਰਧਾਨ ਨਛੱਤਰ ਸਿੰਘ ਜੈਤੋ ਵਲੋਂ ਕੀਤੀ ਗਈ | ਬਿਜਲੀ ਸੋਧ ਬਿੱਲ 2025 ਤੇ ਬਿਜਲੀ ਮਹਿਕਮੇ ਦੀਆਂ ਕੀਮਤੀ ਜ਼ਮੀਨਾਂ ਵੇਚ ਕੇ ਬਿਜਲੀ ਮਹਿਕਮੇ ਨੂੰ ਨਿੱਜੀਕਰਨ ਵੱਲ ਲਿਜਾਣ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਿਨ੍ਹਾਂ 'ਚ ਟੈਕਨੀਕਲ ਸਰਵਿਸ ਯੂਨੀਅਨ ਦੇ ਸਰਕਲ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਤੇ ਡਵੀਜ਼ਨ ਪ੍ਰਧਾਨ ਚੰਦਰ ਸ਼ੇਖਰ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਪੰਜਾਬ ਆਗੂ ਅਵਤਾਰ ਸਿੰਘ ਤੇ ਸਬ ਡਵੀਜ਼ਨ ਆਗੂ ਰਾਜਵੀਰ ਸਿੰਘ ਮੁਲਾਜ਼ਮ ਯੂਨਾਈਟਡ ਆਰਗਨਾਈਜੇਸ਼ਨ ਤੋਂ ਬਲਕਰਨ ਸਿੰਘ ਤੇ ਹਰਜੀਤ ਸਿੰਘ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਤੋਂ ਇਕਬਾਲ ਸਿੰਘ ਪੁਹਲਾ ਤੇ ਸੁਲੱਖਣ ਸਿੰਘ ਕੌਂਸਲ ਆਫ ਜੂਨੀਅਰ ਇੰਜੀਨੀਅਰ ਤੇ ਇੰਜੀਨੀਅਰ ਐਸੋਸੀਏਸ਼ਨ ਦੇ ਆਗੂਆਂ ਸਮੇਤ ਕਿਸਾਨ ਜਥੇਬੰਦੀ ਦੇ ਜਸਵਿੰਦਰ ਸਿੰਘ ਢੈਪਈ ਬਲਾਕ ਪ੍ਰਧਾਨ ਲੱਖੋਵਾਲ ਜੈਤੋ, ਬਲਵਿੰਦਰ ਸਿੰਘ ਮੱਤਾ ਬੀਕੇਯੂ ਉਗਰਾਹਾ, ਗੁਰਮੀਤ ਸਿੰਘ ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ, ਦਿਲਬਾਗ ਸਿੰਘ ਕਿਰਤੀ ਕਿਸਾਨ ਯੂਨੀਅਨ, ਕਰਮਜੀਤ ਸਿੰਘ ਚੈਨਾ ਬੀਕੇਯੂ ਡਕੌਂਦਾ ਜ਼ਿਲ੍ਹਾ ਪ੍ਰਧਾਨ, ਜਗਜੀਤ ਸਿੰਘ ਉਗਰਾਹਾਂ, ਪਰਮਜੀਤ ਸਿੰਘ ਚੈਨਾ ਕਿਰਤੀ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਮਹਿਲੜ੍ਹ ਪੰਜਾਬ ਕਿਸਾਨ ਯੂਨੀਅਨ, ਦਰਸ਼ਨ ਸਿੰਘ ਬੀਕੇਯੂ ਡਕੌਂਦਾ ਧਨੇਰ, ਪਲਵਿੰਦਰ ਸਿੰਘ ਬਲਾਕ ਪ੍ਰਧਾਨ ਜੈਤੋ ਅਤੇ ਦੀਪ ਇੰਦਰ ਸਿੰਘ ਕਾਦੀਆਂ ਜ਼ਿਲ੍ਹਾ ਪ੍ਰਧਾਨ ਵਲੋਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ |
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਨੇ ਵਧੀਆ ਕਾਰਗੁਜ਼ਾਰੀ ਸਦਕਾ ਭਾਰਤ 'ਚੋਂ ਤੀਜਾ ਸਥਾਨ ਪ੍ਰ੍ਰਾਪਤ ਕੀਤਾ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਵਲੋਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।