ਫ਼ਰੀਦਕੋਟ, 9 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਾਡ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਜਹਾਜ਼ ਗਰਾਊਾਡ, ਸਾਦਿਕ ਰੋਡ, ਫ਼ਰੀਦਕੋਟ ਮੌਜੂਦ ਸਨ ਤਾਂ ਸਾਹਮਣੇ ਤੋਂ ਆ ਰਹੇ ਜਸਵੀਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |