ਬਰਗਾੜੀ, 9 ਦਸੰਬਰ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਗਵਾਈ ਹੇਠ ਸਰਾਵਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਾਬਕਾ ਸਰਪੰਚ ਸੁਖਜੀਤ ਸਿੰਘ ਕੋਠੇ ਹਵਨ ਤੇ ਬਲਾਕ ਸੰਮਤੀ ਉਮੀਦਵਾਰ ਦੁਰਗੋਪਾਲ ਸਿੰਘ, ਬਹਿਬਲ ਖੁਰਦ ਜ਼ੋਨ ਤੋਂ ਸੁਖਪਾਲ ਕੌਰ ਸਰਬੀ ਦੇ ਹੱਕ ਵਿਚ ਪੂਰੀ ਗਰਮਜੋਸ਼ੀ ਨਾਲ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ | ਪਿੰਡ ਸਰਾਵਾਂ ਵਿਖੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸਾਬਕਾ ਮੰਤਰੀ ਓਪੇਂਦਰ ਸ਼ਰਮਾ, ਦਰਸ਼ਨ ਸਿੰਘ ਢਿੱਲਵਾਂ, ਪ੍ਰਕਾਸ਼ ਸਿੰਘ ਭੱਟੀ ਆਦਿ ਨੇ ਕਿਹਾ ਕਿ ਪੰਜਾਬ 'ਚ ਅੱਜ ਤੱਕ ਦੀਆਂ ਸਾਰੀਆਂ ਸਰਕਾਰਾਂ ਤੋਂ ਨਖਿੱਧ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਈ ਹੈ ਜਿਸ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ | ਸੁਖਜੀਤ ਸਿੰਘ ਨੇ ਚੇਅਰਮੈਨ ਤੇ ਸਰਪੰਚ ਹੁੰਦਿਆਂ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਹਨ ਤੇ ਹੁਣ ਸੁਖਜੀਤ ਸਿੰਘ ਤੇ ਦੂਸਰੇ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ ਇਸ ਇਲਾਕੇ ਵਿਚ ਬਹੁਤ ਸਾਰੇ ਹੋਰ ਵਿਕਾਸ ਕਾਰਜ ਹੋ ਸਕਣਗੇ | ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮੜ੍ਹਾਕ, ਬਲਵੀਰ ਸਿੰਘ, ਖੁਸ਼ਵਿੰਦਰ ਸਰਾਂ, ਸੱਤਾ ਸਿੰਘ ਆਦਿ ਹਾਜ਼ਰ ਸਨ |