ਪਰਮਬੰਸ ਸਿੰਘ ਰੋਮਾਣਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼
ਅਜੀਤ ਡੈਸਕ
10-12-2025
ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੇ ਆਪਣੇ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਹੈ | ਅੱਜ ਪਿੰਡ ਝਾੜੀਵਾਲਾ ਵਿਖੇ ਕੀਤੀ ਗਈ ਵਰਕਰਾਂ ਦੀ ਮੀਟਿੰਗ 'ਚ ਪਿੰਡ ਝਾੜੀਵਾਲਾ ਤੋਂ ਆਮ ਆਦਮੀ ਪਾਰਟੀ ਦੇ ਮੋਢੀ ਜਗਜੀਤ ਸਿੰਘ, ਕਪਤਾਨ ਸਿੰਘ, ਹਰਦੀਪ ਸਿੰਘ ਮਲਹੋਤਰਾ, ਜਗਤਾਰ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਬਿੱਕਰ ਸਿੰਘ, ਹਰਜੀਤ ਸਿੰਘ, ਗੁਰਬਚਨ ਸਿੰਘ, ਅਵਤਾਰ ਸਿੰਘ ਤੇ ਸੁਰਿੰਦਰ ਸਿੰਘ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਪਰਮਬੰਸ ਸਿੰਘ ਰੋਮਾਣਾ ਵਲੋਂ ਇਨ੍ਹਾਂ ਆਗੂਆਂ ਦਾ ਸਿਰੋਪਾਓ ਪਾ ਕੇ ਪਾਰਟੀ 'ਚ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਕੰਵਲਜੀਤ ਸਿੰਘ ਸੰਧੂ, ਬਬਰੀਕ ਸਿੰਘ ਰੋਮਾਣਾ, ਬਲਜਿੰਦਰ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕੀਤਾ |