ਪੰਜਗਰਾੲੀਂ ਕਲਾਂ, 9 ਦਸੰਬਰ (ਸੁਖਮੰਦਰ ਸਿੰਘ ਬਰਾੜ)-ਬਲਾਕ ਸੰਮਤੀ ਪੰਜਗਰਾੲੀਂ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਗੁਰਮੇਲ ਸਿੰਘ ਬਰਾੜ ਨੇ ਚੋਣ ਮਹਿੰਮ ਨੂੰ ਤੇਜ਼ ਕਰਦਿਆਂ ਦਸਮੇਸ਼ ਨਗਰ ਪੰਜਗਰਾੲੀਂ ਕਲਾਂ 'ਚ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਦੇ ਨਾਂਅ 'ਤੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਹੈ, ਜਿਸ ਕਾਰਨ ਪੰਜਾਬ ਆਰਥਿਕ ਪੱਖ ਤੋਂ ਬਹੁਤ ਪਿਛੜ ਗਿਆ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਇਹ ਸੁਨਹਿਰਾ ਮੌਕਾ ਹੈ ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ 'ਚ ਫ਼ਤਵਾ ਦੇਣ | ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ ਬਰਾੜ, ਸਾਬਕਾ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਯੂਥ ਆਗੂ ਬਲਵਿੰਦਰ ਸਿੰਘ ਬੱਬਲੀ ਗਿੱਲ, ਸਾਬਕਾ ਪੰਚ ਸੁਖਦੇਵ ਸਿੰਘ ਭੋਲਾ ਸੰਧੂ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਸੁਰਜੀਤ ਸਿੰਘ ਬਰਾੜ, ਹਰਦੀਪ ਸਿੰਘ ਮੰਤਰੀ, ਜਗਸੀਰ ਸਿੰਘ ਬਰਾੜ, ਤਿ੍ਲੋਚਨ ਸਿੰਘ ਪੱਪਾ ਸਰਾਂ, ਜੀਤਾ ਮਾੜੀ ਵਾਲਾ, ਪ੍ਰਧਾਨ ਸੁਖਮੰਦਰ ਸਿੰਘ ਬਰਾੜ, ਸਾਬਕਾ ਪੰਚ ਆਤਮਾ ਸਿੰਘ ਬਰਾੜ, ਨਛੱਤਰ ਸਿੰਘ ਬਰਾੜ, ਮੀਤ ਜਥੇਦਾਰ, ਪੱਪਾ ਸੰਧੂ, ਪੰਚ ਜੋਗਿੰਦਰ ਸਿੰਘ ਖਾਲਸਾ, ਲਖਵਿੰਦਰ ਸਿੰਘ ਬਰਾੜ, ਬੈਂਕਾ ਧਾਲੀਵਾਲ, ਚੜ੍ਹਤ ਸਿੰਘ ਬਰਾੜ, ਡਾ. ਹੈਪੀ ਆਦਿ ਹਾਜ਼ਰ ਸਨ |