ਪੰਜਗਰਾੲੀਂ ਕਲਾਂ, 9 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਰਾਵਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੈਂਗਲ ਸਿੰਘ ਬਰਾੜ ਢਿੱਲਵਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰਦਿਆਂ ਸੁਖਮੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਘਰ-ਘਰ ਜਾ ਕੇ ਮੈਂਗਲ ਸਿੰਘ ਬਰਾੜ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਲੋਕਾਂ ਅੰਦਰ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੈਂਗਲ ਸਿੰਘ ਬਰਾੜ, ਬਲਾਕ ਸੰਮਤੀ ਉਮੀਦਵਾਰ ਗੁਰਸੇਵਕ ਸਿੰਘ ਅਨੋਖ, ਪ੍ਰੀਤਮ ਸਿੰਘ, ਮਾਰਕੀਟ ਕਮੇਟੀ ਮੈਂਬਰ ਕੁਲਵੰਤ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਸੋਢੀ, ਪੱਪਾ ਢਿੱਲੋਂ ਆਦਿ ਹਾਜ਼ਰ ਸਨ |