21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਢੋਸ ਨੇ ਲੋਕਾਂ ਨੂੰ 'ਆਪ' ਉਮੀਦਵਾਰਾਂ ਦੇ ਹੱਕ 'ਚ ਭੁਗਤਣ ਲਈ ਕੀਤੀ ਅਪੀਲ

ਅਜੀਤ ਡੈਸਕ 10-12-2025
ਕਿਸ਼ਨਪੁਰਾ ਕਲਾਂ, 9 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੂਬੇ ਭਰ 'ਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪੰਜਾਬ ਦੇ ਲੋਕ ਇਕ ਵਾਰ ਫਿਰ 'ਆਪ' ਦੇ ਹੱਕ 'ਚ ਫ਼ਤਵਾ ਦੇਣਗੇ ਤੇ 'ਆਪ' ਦੇ ਸਮੂਹ ਉਮੀਦਵਾਰ ਵੱਡੇ ਫ਼ਰਕ ਨਾਲ ਚੋਣਾਂ ਜਿੱਤ ਕੇ ਸੀਟਾਂ ਪਾਰਟੀ ਦੀ ਝੋਲੀ ਵਿਚ ਪਾਉਣਗੇ | ਇਹ ਪ੍ਰਗਟਾਵਾ ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਦੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰ ਬਹੁਤ ਸਮਝਦਾਰ ਹਨ ਕਿਉਂਕਿ ਉਹ ਭਲੀ ਭਾਂਤ ਜਾਣਦੇ ਹਨ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹਲਕੇ ਦੀ ਨੁਹਾਰ ਬਦਲ ਸਕਦੀ ਹੈ | ਉਨ੍ਹਾਂ ਦੱਸਿਆ ਕਿ ਲੋਕ ਆਪ ਮੁਹਾਰੇ ਹੀ ਸਮਰਥਨ ਦੇ ਰਹੇ ਹਨ | ਵਿਧਾਇਕ ਢੋਸ ਨੇ ਦੱਸਿਆ ਕਿ ਲੋਕਾਂ ਵਿਚ ਵਿਰੋਧੀ ਪਾਰਟੀਆਂ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਦੱਸਿਆ ਕਿ ਜਨਤਾ ਦਾ ਕਹਿਣਾ ਹੈ ਕਿ ਪਹਿਲਾਂ ਹੋਰਨਾਂ ਪਾਰਟੀਆਂ ਨੂੰ ਵੋਟਾਂ ਪਾਈਆਂ ਸਨ, ਆਮ ਆਦਮੀ ਦੀ ਕੋਈ ਸੁਣਵਾਈ ਨਹੀਂ ਹੁੰਦੀ ਸੀ ਪਰ ਜਦ ਦੀ ਆਮ ਆਦਮੀ ਪਾਰਟੀ ਸੂਬੇ ਵਿਚ ਸੱਤਾ 'ਤੇ ਕਾਬਜ਼ ਹੋਈ ਹੈ, ਬਹੁਤ ਸਕੂਨ ਮਿਲ ਰਿਹਾ ਹੈ | ਅੰਤ ਵਿਚ ਵਿਧਾਇਕ ਢੋਸ ਨੇ ਕਿਹਾ ਹੈ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਹਲਕਾ ਵਾਸੀ ਆਮ ਆਦਮੀ ਪਾਰਟੀ ਨੂੰ ਵੱਡਾ ਸਹਿਯੋਗ ਕਰਨਗੇ ਤੇ ਪਾਰਟੀ ਵਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਨੂੰ ਵੱਡਾ ਫ਼ਤਵਾ ਦੇਣਗੇ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਦੇਵ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪਿ੍ੰਸੀਪਲ ਗੁਰਚਰਨ ਸਿੰਘ ਗਿੱਲ ਦੀ ਯਾਦ ਵਿਚ ਖੇਡ ਕੁੱਦ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।