27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਰਿਟਾਇਰਡ ਇੰਸਪੈਕਟਰ ਰਣਜੀਤ ਸਿੰਘ ਸੋਥਾ ਨਹੀਂ ਰਹੇ

ਅਜੀਤ ਡੈਸਕ 29-12-2025
ਫ਼ਰੀਦਕੋਟ, 28 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਰਣਜੀਤ ਸਿੰਘ ਸੋਥਾ (73) ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਕੋਟਕਪੂਰਾ, ਸ੍ਰੀ ਮੁਕਤਸਰ ਸਾਹਿਬ, ਮਲੋਟ, ਮੋਗਾ ਤੇ ਹੋਰ ਹਲਕਿਆਂ 'ਚ ਲੰਬਾ ਸਮੇਂ ਪੰਜਾਬ ਪੁਲਿਸ ਦੇ ਇੰਸਪੈਕਟਰ ਵਜੋਂ ਕਾਰਜਸ਼ੈਲੀ ਨਿਭਾਉਂਦੇ ਰਹੇ | ਉਨ੍ਹਾਂ ਦਾ ਅੰਤਿਮ ਸਸਕਾਰ ਜੱਦੀ ਪਿੰਡ ਸੋਥਾ (ਸ੍ਰੀ ਮੁਕਤਸਰ ਸਾਹਿਬ) ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਇਸ ਦੁੱਖ ਦੀ ਘੜੀ ਸਮੇਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਜਗਮੀਤ ਸਿੰਘ ਬਰਾੜ ਸਾਬਕਾ ਲੋਕ ਸਭਾ ਮੈਂਬਰ, ਸਾਬਕਾ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ, ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ, ਅਜੈਬ ਸਿੰਘ ਭੱਟੀ ਸਾਬਕਾ ਵਿਧਾਇਕ, ਭਾਈ ਹਰਨਿਰਪਾਲ ਸਿੰਘ ਕੁਕੂ ਸਾਬਕਾ ਵਿਧਾਇਕ, ਭਾਈ ਰਾਹੁਲ ਸਿੰਘ ਸਿੱਧੂ, ਰੋਜੀ ਬਰਕੰਦੀ ਸਾਬਕਾ ਵਿਧਾਇਕ, ਦਰਸ਼ਨ ਸੰਧੂ ਰਿਟਾਇਰਡ ਡੀਐਸਪੀ, ਗੁਰਸੰਤ ਬਰਾੜ ਸ੍ਰੀ ਮੁਕਤਸਰ ਸਾਹਿਬ, ਸੁਤੰਤਰ ਜੋਸ਼ੀ ਨਗਰ ਕੌਂਸਲ ਕੋਟਕਪੂਰਾ ਸੀਨੀਅਰ ਮੀਤ ਪ੍ਰਧਾਨ, ਕਾਮਰੇਡ ਅਸ਼ਵਨੀ ਕੁਮਾਰ, ਹਰਪਾਲ ਸਿੰਘ ਸਰਪੰਚ ਆਦਿ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੇ ਪੁੱਤਰ ਭੁਪਿੰਦਰ ਸਿੰਘ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਲੋਂ ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਮਿਤੀ 31 ਦਸੰਬਰ ਦਿਨ ਬੁੱਧਵਾਰ ਨੂੰ ਜੱਦੀ ਪਿੰਡ ਸੋਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਬਲਾਕ ਪ੍ਰਧਾਨ ਸ਼ਪਿੰਦਰ ਜਾਖੜ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਗੁਰਮੇਜ ਸਿੰਘ ਨੇ ਮੁੜ ਤੋਂ ਪੁਲਿਸ ਚੌਕੀ ਬਰਗਾੜੀ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।