27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਲਾਕ ਪ੍ਰਧਾਨ ਸ਼ਪਿੰਦਰ ਜਾਖੜ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 29-12-2025
ਅਬੋਹਰ, 28 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਫ਼ਾਜ਼ਿਲਕਾ ਪੁੱਜੇ | ਇਸ ਦੌਰਾਨ ਬੱਲੂਆਣਾ ਹਲਕੇ ਦੇ ਇੰਚਾਰਜ ਬੀਬੀ ਰਜਿੰਦਰ ਕੌਰ, ਬੱਲੂਆਣਾ ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ ਅਤੇ ਅਬੋਹਰ ਸ਼ਹਿਰੀ ਬਲਾਕ ਪ੍ਰਧਾਨ ਸੁਭਾਸ਼ ਬਾਘਲਾ ਨੇ ਸੰਸਦ ਮੈਂਬਰ ਗੁਰਜੀਤ ਔਜਲਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਬੋਹਰ ਅਤੇ ਬੱਲੂਆਣਾ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਸੰਸਦ ਮੈਂਬਰ ਨਾਲ ਆਪਣੀ ਮੁਲਾਕਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ ਨੇ ਦੱਸਿਆ ਕਿ ਅੱਜ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਾਰਟੀ ਹਾਈਕਮਾਂਡ ਵਲੋਂ ਚੁੱਕੇ ਮਨਰੇਗਾ ਮੁੱਦੇ ਨੂੰ ਲੈ ਕੇ ਕੀਤੀ ਗਈ ਸੀ | ਜਿਸ ਤਹਿਤ ਉਨ੍ਹਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਬੱਲੂਆਣਾ ਹਲਕੇ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਬੱਲੂਆਣਾ ਹਲਕੇ ਵਿਚ ਵੀ ਆਉਣ ਦਾ ਵਿਸ਼ੇਸ਼ ਤੌਰ 'ਤੇ ਸੱਦਾ ਵੀ ਦਿੱਤਾ | ਜਿਸ ਤਹਿਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜਲਦੀ ਹੀ ਬੱਲੂਆਣਾ ਹਲਕੇ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕਰਨ ਸੰਬੰਧੀ ਮੀਟਿੰਗ ਕੀਤੇ ਜਾਣ ਦਾ ਵਿਸ਼ਵਾਸ ਵੀ ਦਵਾਇਆ |

ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਨੇ ਸੌ ਸਾਲਾਂ ਸ਼ਤਾਬਦੀ ਵਰ੍ਹਾ ਮਨਾਇਆ <br/> ਅਗਲੀ ਖ਼ਬਰ ਰਿਟਾਇਰਡ ਇੰਸਪੈਕਟਰ ਰਣਜੀਤ ਸਿੰਘ ਸੋਥਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।