11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਗੁਰਮਨ ਨੇ ਰਾਸ਼ਟਰੀ ਖੇਡਾਂ 'ਚ ਤਿੰਨ ਸੋਨੇ ਦੇ ਤਗਮੇ ਜਿੱਤੇ

ਅਜੀਤ ਡੈਸਕ 31-12-2025
ਜੈਤੋ, 30 ਦਸੰਬਰ (ਗੁਰਚਰਨ ਸਿੰਘ ਗਾਬੜੀਆ, )-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਮਨ ਸਪੁੱਤਰ ਅਮਨਦੀਪ ਸ਼ਰਮਾ ਵਾਸੀ ਜੈਤੋ ਨੇ ਐੱਸ.ਬੀ.ਕੇ.ਐਫ਼ 13ਵੀਆਂ ਰਾਸ਼ਟਰੀ ਖੇਡਾਂ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿਚ ਜੈਵਲਿਨ ਥਰੋ, ਡਿਸਕਸ ਥਰੋ ਅਤੇ ਸ਼ਾਟ ਪੁੱਟ ਮੁਕਾਬਲਿਆਂ ਵਿਚ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਹ ਰਾਸ਼ਟਰੀ ਖੇਡ ਮੁਕਾਬਲਾ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ | ਗੁਰਮਨ ਦੀ ਇਸ ਸ਼ਾਨਦਾਰ ਕਾਮਯਾਬੀ ਵਿਚ ਉਸਦੇ ਕੋਚ ਅਰਸ਼ਨੂਰ ਮੁਹੰਮਦ ਦੀ ਮਹੱਤਵਪੂਰਨ ਭੂਮਿਕਾ ਰਹੀ | ਇਸ ਉਪਲਬਧੀ 'ਤੇ ਪਿ੍ੰਸੀਪਲ ਸੁਖਵੀਰ ਕੌਰ ਨੇ ਗੁਰਮਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਸਦੀ ਲਗਨ, ਮਿਹਨਤ, ਅਨੁਸ਼ਾਸਨ ਅਤੇ ਦਿ੍ੜ ਨਿਸ਼ਚੇ ਦਾ ਨਤੀਜਾ ਹੈ | ਉਨ੍ਹਾਂ ਗੁਰਮਨ ਦੇ ਉੱਜਵਲ ਭਵਿੱਖ ਅਤੇ ਹੋਰ ਵੱਡੀਆਂ ਉਪਲਬਧੀਆਂ ਦੀ ਕਾਮਨਾ ਕੀਤੀ | ਗੁਰਮਨ ਦੀ ਇਸ ਕਾਮਯਾਬੀ ਨਾਲ ਪਰਿਵਾਰ, ਖੇਡ ਪ੍ਰੇਮੀਆਂ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਵਿਧਾਇਕ ਅਮਲੋਕ ਸਿੰਘ ਨੇ ਗੁਰਮਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਇਸ ਵਿਦਿਆਰਥੀ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਿੱਖ ਲੈਣੀ ਚਾਹੀਦੀ ਹੈ |
ਪਿਛਲੀ ਖ਼ਬਰ ਕਲਮਾਂ ਦੇ ਰੰਗ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਤਮ ਰਸ ਕੀਰਤਨ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।