02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ 'ਚ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਜਾਵੇ-ਭਾਕਿਯੂ

ਅਜੀਤ ਡੈਸਕ 03-09-2025
ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਤੁਰੰਤ ਰਾਹਤ ਰਾਸ਼ੀ ਐਲਾਲਣ ਦੀ ਕੀਤੀ ਮੰਗ
ਨਵੀਂ ਦਿੱਲੀ, 2 ਸਤੰਬਰ (ਅਜੀਤ ਬਿਊਰੋ)-ਭਾਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ 'ਚ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਜਾਵੇ | ਪੰਜਾਬ 'ਚ ਆਏ ਹੜ੍ਹਾਂ ਨੂੰ ਭਿਆਨਕ ਦੱਸਦਿਆਂ ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਨਾਲ ਨਾ ਸਿਰਫ ਕਿਸਾਨਾਂ ਦੇ ਬੁਨਿਆਦੀ ਢਾਂਚੇ ਤੇ ਮਾਲ ਡੰਗਰ ਦਾ ਨੁਕਸਾਨ ਹੋਇਆ ਹੈ, ਬਲਕਿ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਖਾਸ ਕਰਕੇ ਮੌਜੂਦਾ ਝੌਨੇ ਦੀ ਫ਼ਸਲ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ | ਇਸ ਤੋਂ ਇਲਾਵਾ ਕਿਸਾਨ ਜਥੇਬੰਦੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਵੇਖਦਿਆਂ ਖੇਤੀ ਕਰਜ਼ਿਆਂ ਨੂੰ ਮੁਆਫ਼ ਕਰਨ ਜਾਂ ਰਿਕਵਰੀ ਨੂੰ ਘੱਟੋ-ਘੱਟ ਪੰਜ ਸਾਲ ਤੱਕ ਟਾਲਣ ਦੀ ਮੰਗ ਕੀਤੀ ਹੈ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਤੁਰੰਤ ਰਾਹਤ ਰਾਸ਼ੀ ਜਾਰੀ ਕੀਤੀ ਜਾਵੇ | ਇਸ ਤੋਂ ਇਲਾਵਾ ਰੇਤ ਮਾਫੀਆ 'ਤੇ ਕਾਰਵਾਈ ਦੀ ਮੰਗ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਮੌਜੂਦਾ ਬੀਮਾ ਯੋਜਨਾਵਾਂ ਇਕ ਵਾਰ ਫਿਰ ਕਿਸਾਨਾਂ ਲਈ ਫੇਲ੍ਹ ਸਾਬਿਤ ਹੋਈਅ ਹਨ, ਇਸ ਲਈ ਨਵੇਂ ਕਿਸਾਨ ਮਿੱਤਰ ਬੀਮਾ ਮਾਡਲ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਨਾਲ ਹੋਈ ਤਬਾਹੀ ਦੀ ਮਦਦ ਲਈ ਕੀ ਅੱਗੇ ਆਵੇਗੀ ਕੇਂਦਰ ਸਰਕਾਰ ਅਗਲੀ ਖ਼ਬਰ ਧੂੜ ਘੱਟੇ ਅਤੇ ਟੋਏ ਟਿੱਬਿਆਂ 'ਚ ਬਾਘੀਆ ਪਾਉਣਗੇ ਬਾਬਾ ਫ਼ਰੀਦ ਮੇਲੇ ਦੇ ਦਰਸ਼ਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।