02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਕਾਰਾਂ ਦੀ ਗ਼ਲਤੀ ਨਾਲ ਆਏ ਹੜ੍ਹਾਂ ਨੇ ਫਿਰ ਢਾਇਆ ਕਹਿਰ-ਐਸ.ਕੇ.ਐਮ. <br/>

ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਹੜ੍ਹਾਂ ਕਾਰਨ ਪੰਜਾਬ ਦੇ ਹਾਲਤਾਂ ਨੂੰ ਦੇਖਦੇ ਹੋਏ 5 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਰੱਖੀ ਕਨਵੈੱਨਸ਼ਨ ਰੱਦ ਕਰ ਦਿੱਤਾ ਗਿਆ ਹੈ, ਜੋ 5 ਸਤੰਬਰ ਨੂੰ ਹਰੀਕੇ ਤਰਨ ਤਾਰਨ ਵਿਖੇ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਦਰੋਝੰਡੇ, ਸੁਖਵਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਔਲਖ, ਬਚਿੱਤਰ ਸਿੰਘ ਕੋਟਲਾ ਅਤੇ ਗੁਰਸੇਵਕ ਸਿੰਘ ਧਾਲੀਵਾਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਆਗੂਆਂ ਨੇ ਕਿਹਾ ਕਿ 2023 ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਕਿਸਾਨ ਅਜੇ ਸੰਭਲਿਆ ਨਹੀਂ ਸੀ ਕਿ 2025 'ਚ ਸਰਕਾਰਾਂ ਦੀਆਂ ਗ਼ਲਤੀਆਂ ਨਾਲ ਆਏ ਹੜ੍ਹਾਂ ਨੇ ਫਿਰ ਕਹਿਰ ਢਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਥ ਲਈ ਜਿਥੇ ਅਗਾਊਾ ਪ੍ਰਬੰਧ ਨਹੀਂ ਕੀਤੇ ਗਏ ਸਨ, ਉਥੇ ਕਾੇਦਰ ਸਰਕਾਰ ਤੋ ਕੋਈ ਬਿਆਨ ਨਹੀਂ | ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁੱਪ ਤੇ ਸਾਰਾ ਮੰਤਰੀ ਮੰਡਲ ਚੁੱਪ | ਇਸ ਤੋਂ ਜ਼ਾਹਿਰ ਹੁੰਦਾ ਕਿ ਸਰਕਾਰਾਂ ਪੰਜਾਬ ਨੂੰ ਹੱਸਦਾ ਵੱਸਦਾ ਨਹੀਂ ਦੇਖਣਾ ਚਾਹੁੰਦੀਆਂ |

ਪਿਛਲੀ ਖ਼ਬਰ ਐਲ.ਆਈ.ਸੀ. ਵਲੋਂ 69ਵੀਂ ਵਰ੍ਹੇਗੰਢ 'ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ <br/> ਅਗਲੀ ਖ਼ਬਰ ਐਨ.ਡੀ.ਪੀ.ਐਸ. ਮਾਮਲਿਆਂ 'ਚ ਸ਼ਾਮਿਲ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਨੌਕਰੀ ਤੋਂ ਕਿਉਂ ਨਹੀਂ ਹਟਾਇਆ ਗਿਆ-ਹਾਈ ਕੋਰਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।