03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਾਕਿਸਤਾਨ 'ਚ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਮਸਜਿਦ 'ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ <br/>

ਅਜੀਤ ਡੈਸਕ 03-09-2025

ਅੰਮਿ੍ਤਸਰ, 2 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਇਨਾਮ ਅਮੀਨ ਮਿਨਹਾਸ ਨੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ 'ਚ ਸਥਾਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਮਸਜਿਦ 'ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਜਾਣਕਾਰੀ ਅਨੁਸਾਰ ਪਟੀਸ਼ਨਕਰਤਾ ਬਿਸਮਾ ਨੂਰੀਨ (ਜਿਸ ਨੂੰ ਅਮੀਰ ਜਹਾਂ ਵੀ ਕਿਹਾ ਜਾਂਦਾ ਹੈ) ਅਦਾਲਤ 'ਚ ਪੇਸ਼ ਨਹੀਂ ਹੋਈ | ਦੱਸਿਆ ਜਾ ਰਿਹਾ ਹੈ ਕਿ ਨੂਰੀਨ ਪਾਕਿ ਦੀ ਇਕ ਪ੍ਰਸਿੱਧ ਨਾਗਰਿਕ ਅਧਿਕਾਰ ਕਾਰਕੁਨ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਮਹਿਲਾ ਕਾਰਕੁਨ ਤੋਂ ਪਹਿਲਾਂ ਪਾਕਿ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐੱਲ. ਪੀ.) ਦੇ ਆਗੂ ਵੱਖ-ਵੱਖ ਸਮਾਗਮਾਂ ਦੌਰਾਨ ਕਈ ਵਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਦੇ ਰਹੇ ਹਨ |

ਪਿਛਲੀ ਖ਼ਬਰ ਆਖ਼ਰ ਕਦੋਂ ਸੁਲਝਣਗੇ ਪੰਜਾਬ ਦੇ ਅਣਸੁਲਝੇ ਮਸਲੇ ਚੰਡੀਗੜ੍ਹ ਦੀ ਮਲਕੀਅਤ ਤੋਂ ਲੈ ਬੀ.ਬੀ.ਐਮ.ਬੀ. ਦਾ ਮਸਲੇ ਅੱਜ ਵੀ ਅੱਧਵ... ਅਗਲੀ ਖ਼ਬਰ ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 10 ਤੱਕ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।