03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ਹੀਦੀ ਨਗਰ ਕੀਰਤਨ ਕਾਨਪੁਰ ਤੋਂ ਆਰੰਭ ਹੋ ਕੇ ਲਖਨਊ ਪੁੱਜਾ <br/>

ਅਜੀਤ ਡੈਸਕ 03-09-2025

ਅੰਮਿ੍ਤਸਰ, 2 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਪਿਛਲੇ ਦਿਨੀਂ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸੰਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ | ਇਹ ਨਗਰ ਕੀਰਤਨ ਕਾਨਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ | ਰਸਤੇ ਵਿਚ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਇੰਚਾਰਜ ਜਗਜੀਤ ਸਿੰਘ, ਸਿਮਰਨਜੀਤ ਸਿੰਘ ਕੰਗ, ਬਿ੍ਜਪਾਲ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨਪੁਰ ਦੇ ਪ੍ਰਧਾਨ ਹਰਵਿੰਦਰ ਸਿੰਘ ਲਾਰਡ, ਹਰਜਿੰਦਰ ਸਿੰਘ, ਗੁਰਜਿੰਦਰ ਸਿੰਘ, ਸਰਬਜੀਤ ਸਿੰਘ ਸਾਗਰੀ, ਐਡਵੋਕੇਟ ਰਵਿੰਦਰ ਸਿੰਘ, ਮਨਮੀਤ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਭੱਲਾ ਤੇ ਗਗਨ ਸਿੰਘ ਢੀਂਗਰਾ ਸਮੇਤ ਹੋਰ ਸਥਾਨਕ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਰੱਖ-ਰਖਾਅ ਤੋਂ ਸੱਖਣੀ ਹੈ ਪੰਡਿਤ ਮੋਤੀ ਲਾਲ ਨਹਿਰੂ ਮਿਊਾਸੀਪਲ ਲਾਇਬ੍ਰੇਰੀ ਡਾ. ਮਨਮੋਹਨ ਸਿੰਘ, ਫ਼ੀਲਡ ਮਾਰਸ਼ਲ ਮਾਨਿਕ... ਅਗਲੀ ਖ਼ਬਰ ਪੰਜਾਬ 'ਚ ਪਹਿਲੀ ਵਾਰ 1 ਅਕਤੂਬਰ ਦੀ ਬਜਾਏ 16 ਸਤੰਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ ਮੌਸਮ ਤਬਦੀਲੀ ਕਾਰਨ ਝੋਨੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।