04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ਼ਰਾਰਤੀ ਅਨਸਰ ਵਲੋਂ ਸ੍ਰੀ ਦਰਬਾਰ ਸਾਹਿਬ ਸੰਬੰਧੀ ਗ਼ਲਤ ਵੀਡੀਓ ਬਣਾਏ ਜਾਣ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ

ਅਜੀਤ ਡੈਸਕ 24-09-2025

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਦੀ ਦੁਰਵਰਤੋਂ ਕਰਦਿਆਂ ਕਿਸੇ ਸ਼ਰਾਰਤੀ ਵਿਅਕਤੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਅਤੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਜਿਹੇ ਵਰਤਾਰੇ ਪ੍ਰਤੀ ਗੰਭੀਰਤਾ ਦਿਖਾਉਣ ਅਤੇ ਠੋਸ ਨੀਤੀ ਬਣਾਉਣ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਏ.ਆਈ. ਤਕਨੀਕ ਨਾਲ ਬਣਾ ਕੇ ਵਾਇਰਲ ਕੀਤੀ ਗਈ ਹਾਲੀਆ ਵੀਡੀਓ ਵਿਚ ਕੁਝ ਜਾਨਵਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਬੇਅਦਬੀ ਕਰਦਿਆਂ ਦਿਖਾਇਆ ਗਿਆ ਹੈ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ |ਬਿਆਨ 'ਚ ਸ. ਧਾਮੀ ਨੇ ਕਿਹਾ ਕਿ ਏ.ਆਈ. ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ਼ ਸਿੱਖੀ ਦੇ ਮੁੱਢਲੇ ਸਿਧਾਂਤਾਂ ਦਾ ਉਲੰਘਣ ਹੈ, ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ | ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ ਪ੍ਰੰਤੂ ਕੁਝ ਲੋਕਾਂ ਦੀ ਗਲਤ ਹਰਕਤ, ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀ ਹੈ |

ਪਿਛਲੀ ਖ਼ਬਰ ਕੇਂਦਰ ਨੇ ਮੁਹਾਲੀ-ਰਾਜਪੁਰਾ ਤੱਕ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਕੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ-ਡਾ. ਸੁਭਾਸ਼ ਸ... ਅਗਲੀ ਖ਼ਬਰ ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰਾਂ ਪਟਿਆਲਾ ਵਿਖੇ 5 ਅਕਤੂਬਰ ਨੂੰ ਕਰਨਗੀਆਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।