04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਚੀਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼ <br/>

ਅਜੀਤ ਡੈਸਕ 24-09-2025

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਪਾਈ ਜਾਵੇਗੀ | ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ | ਇਨ੍ਹਾਂ ਕਰਮਚਾਰੀਆਂ ਦਾ ਹਿਤ 'ਚ ਇਕ ਹੋਰ ਕਦਮ ਚੁੱਕਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ 'ਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ਜੋ ਵਿਭਾਗਾਂ ਵਿੱਚ ਵਿੱਤੀ ਮਾਮਲਿਆਂ ਵਿੱਚ ਬਰਾਬਰੀ ਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ | ਵਿੱਤ ਮੰਤਰੀ ਨੇ ਇਹ ਫੈਸਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੌਰਾਨ ਕੀਤੇ |

ਪਿਛਲੀ ਖ਼ਬਰ ਪੰਜਾਬ 'ਚ ਕੈਂਸਰ ਦੀ ਪਹਿਲੀ ਏ.ਆਈ. ਆਧਾਰਿਤ ਸਕ੍ਰੀਨਿੰਗ ਦੀ ਸ਼ੁਰੂਆਤ ਅਗਲੀ ਖ਼ਬਰ ਕੇਂਦਰ ਨੇ ਮੁਹਾਲੀ-ਰਾਜਪੁਰਾ ਤੱਕ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਕੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ-ਡਾ. ਸੁਭਾਸ਼ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।