04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ 'ਚ ਕੈਂਸਰ ਦੀ ਪਹਿਲੀ ਏ.ਆਈ. ਆਧਾਰਿਤ ਸਕ੍ਰੀਨਿੰਗ ਦੀ ਸ਼ੁਰੂਆਤ

ਅਜੀਤ ਡੈਸਕ 24-09-2025

ਕੀਮਤੀ ਜਾਨਾਂ ਬਚਾਉਣ ਲਈ ਬਿਮਾਰੀ ਦਾ ਜਲਦ ਪਤਾ ਲਗਾਉਣਾ ਅਤਿ ਜ਼ਰੂਰੀ-ਡਾ. ਬਲਬੀਰ ਸਿੰਘ
ਚੰਡੀਗੜ੍ਹ, 23 ਸਤੰਬਰ (ਮਾਰਕੰਡਾ)-ਪੰਜਾਬ 'ਚ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਮਰੱਥ ਸਕ੍ਰੀਨਿੰਗ ਡਿਵਾਈਸਾਂ ਦੀ ਸ਼ੁਰੂਆਤ ਮਿਊਸਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਡਾ. ਬਲਬੀਰ ਸਿੰਘ ਨੇ ਕੀਤੀ | ਪੰਜਾਬ ਸਰਕਾਰ ਦੀ ਇਹ ਪਹਿਲ, ਜੋ ਕਿ ਏ.ਸੀ.ਟੀ. ਗ੍ਰਾਂਟਸ ਦੇ ਸਹਿਯੋਗ ਨਾਲ ਲਾਗੂ ਕੀਤੀ ਗਈ ਹੈ | ਇਨ੍ਹਾਂ 'ਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਨਿਰਾਮਈ ਨਾਮਕ ਕੰਪਨੀ ਵਲੋਂ ਨਿਰਮਿਤ ਥਰਮਲਾਈਟਿਕਸ, ਸਰਵਾਈਕਲ ਕੈਂਸਰ ਦੀ ਜਾਂਚ ਲਈ ਪੈਰੀਵਿੰਕਲ ਕੰਪਨੀ ਵਲੋਂ ਬਣਾਈ ਸਮਾਰਟ ਸਕੋਪ ਅਤੇ ਨਜ਼ਰ ਕਮਜ਼ੋਰੀ ਦੀ ਜਾਂਚ ਲਈ ਫੋਰਸ ਹੈਲਥ ਦੁਆਰਾ ਤਿਆਰ ਕੀਤਾ 'ਪੋਰਟੇਬਲ ਆਟੋਰੀਫਰੈਕਟੋਮੀਟਰ' ਸ਼ਾਮਿਲ ਹਨ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਨਾ ਸਿਰਫ਼ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਏਗੀ ਸਗੋਂ ਪੰਜਾਬ ਨੂੰ ਏ.ਆਈ-ਸੰਚਾਲਿਤ ਜਨਤਕ ਸਿਹਤ ਨਵੀਨਤਾ 'ਚ ਮੋਹਰੀ ਸੂਬੇ ਵਜੋਂ ਵੀ ਸਥਾਪਿਤ ਕਰੇਗੀ | ਮੰਤਰੀ ਨੇ ਆਈ.ਸੀ.ਐਮ.ਆਰ. ਨੈਸ਼ਨਲ ਕੈਂਸਰ ਰਜਿਸਟਰੀ ਪ੍ਰੋਗਰਾਮ ਦੇ ਅੰਕੜੇ ਸਾਂਝੇ ਕੀਤੇ, ਜਿਨ੍ਹਾਂ ਅਨੁਸਾਰ 2024 ਵਿਚ ਪੰਜਾਬ ਵਿਚ 42,288 ਨਵੇਂ ਕੈਂਸਰ ਕੇਸ ਸਾਹਮਣੇ ਆਏ ਹਨ, ਜੋ ਕਿ ਪਿਛਲੇ ਸਾਲ ਨਾਲੋਂ 7 ਫ਼ੀਸਦ ਵੱਧ ਹੈ | ਉਨ੍ਹਾਂ ਨੇ ਐਨ.ਐਫ.ਐਚ.ਐਸ.-5 ਦੇ ਅੰਕੜਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ 30-49 ਸਾਲ ਦੀ ਉਮਰ ਦੀਆਂ ਅÏਰਤਾਂ ਵਿਚੋਂ ਸਿਰਫ਼ 0.3 ਫੀਸਦੀ ਅÏਰਤਾਂ ਦੀ ਛਾਤੀ ਦੇ ਕੈਂਸਰ ਲਈ ਅਤੇ ਸਿਰਫ਼ 2.4 ਫ਼ੀਸਦੀ ਦੀ ਬੱਚੇਦਾਨੀ ਦੇ ਕੈਂਸਰ ਲਈ ਸਕ੍ਰੀਨਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਪ੍ਰਤੀ ਦਿਨ ਘੱਟੋ-ਘੱਟ 600 ਵਿਅਕੀਤਆਂ ਦੀ ਅੱਖਾਂ ਦੀ ਜਾਂਚ ਅਤੇ 300 ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਸਕ੍ਰੀਨਿੰਗ ਕਰਵਾਉਣਾ ਹੈ | ਇਸ ਮੌਕੇ ਸੀਨੀਅਰ ਸਿਹਤ ਅਧਿਕਾਰੀ, ਭਾਈਵਾਲ ਸੰਸਥਾਵਾਂ ਦੇ ਨੁਮਾਇੰਦੇ, ਸਿਹਤ ਸੰਭਾਲ ਪੇਸ਼ੇਵਰ ਅਤੇ ਕਮਿਊਨਿਟੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ 'ਵੱਟਸਐਪ ਹੈਲਪਲਾਈਨ' ਚਾਲੂ ਕਰਨ ਦੇ ਆਦੇਸ਼... ਅਗਲੀ ਖ਼ਬਰ ਚੀਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।