04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਅਮਨ ਅਰੋੜਾ ਵਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ 'ਵੱਟਸਐਪ ਹੈਲਪਲਾਈਨ' ਚਾਲੂ ਕਰਨ ਦੇ ਆਦੇਸ਼ <br/>

ਅਜੀਤ ਡੈਸਕ 24-09-2025

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬੇ 'ਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ | ਡਿਵੈਲਪਰਾਂ ਵਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ | ਅਮਨ ਅਰੋੜਾ ਨੇ ਪੇਡਾ ਨੂੰ ਹਫ਼ਤੇ ਦੇ ਅੰਦਰ-ਅੰਦਰ ਇਕ ਸਮਰਪਿਤ ਵੱਟਸਐਪ ਹੈਲਪਲਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ | ਇਹ ਪਲੇਟਫਾਰਮ ਡਿਵੈਲਪਰਾਂ ਨੂੰ ਆਪਣੇ ਮੁੱਦਿਆਂ ਦੀ ਤੁਰੰਤ ਰਿਪੋਰਟ ਕਰਨ ਅਤੇ ਸਿੱਧੇ ਤੌਰ 'ਤੇ ਫੌਰੀ ਸਹਾਇਤਾ ਲੈਣ ਦਾ ਮੌਕਾ ਪ੍ਰਦਾਨ ਕਰੇਗਾ ਜਿਸ ਨਾਲ ਉਨ੍ਹਾਂ ਨੂੰ ਜਿੱਥੇ ਤੁਰੰਤ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇਗੀ, ਉਥੇ ਫ਼ੌਰੀ ਸ਼ਿਕਾਇਤ ਨਿਵਾਰਣ ਵੀ ਯਕੀਨੀ ਬਣੇਗਾ | ਇਸ ਮੌਕੇ ਪੇਡਾ ਦੀ ਚੇਅਰਪਰਸਨ ਡਾ. ਗੁਰਪ੍ਰੀਤ ਕੌਰ ਗੋਗੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਮੁੱਖ ਕਾਰਜਕਾਰੀ ਅਧਿਕਾਰੀ ਨੀਲਿਮਾ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ 12,000 ਕਰੋੜ ਦੇ ਫ਼ੰਡਾਂ ਸੰਬੰਧੀ ਸਥਿਤੀ ਸਪੱਸ਼ਟ ਕਰੇ ਕੇਂਦਰ ਸਰਕਾਰ-ਬਾਜਵਾ ਅਗਲੀ ਖ਼ਬਰ ਪੰਜਾਬ 'ਚ ਕੈਂਸਰ ਦੀ ਪਹਿਲੀ ਏ.ਆਈ. ਆਧਾਰਿਤ ਸਕ੍ਰੀਨਿੰਗ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।