08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਰਕਾਰ ਬਣਨ 'ਤੇ ਆਜ਼ਮ ਵਿਰੁੱਧ ਸਾਰੇ 'ਝੂਠੇ' ਮਾਮਲੇ ਵਾਪਸ ਲਏ ਜਾਣਗੇ-ਅਖਿਲੇਸ਼

ਅਜੀਤ ਡੈਸਕ 24-09-2025
ਲਖਨਊ-ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸੀਨੀਅਰ ਆਗੂ ਆਜ਼ਮ ਖਾਨ ਦੀ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕੀਤਾ ਤੇ ਐਲਾਨ ਕੀਤਾ ਕਿ ਉੱਤਰ ਪ੍ਰਦੇਸ਼ 'ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ 'ਤੇ ਉਨ੍ਹਾਂ ਵਿਰੁੱਧ ਸਾਰੇ 'ਝੂਠੇ' ਮਾਮਲੇ ਵਾਪਿਸ ਲੈ ਲਏ ਜਾਣਗੇ | ਯਾਦਵ ਨੇ ਕਿਹਾ 'ਅੱਜ ਬਹੁਤ ਖੁਸ਼ੀ ਦਾ ਪਲ ਹੈ, ਆਖਰ ਉਨ੍ਹਾਂ ਨੂੰ ਨਿਆਂ ਮਿਲਿਆ ਹੈ |' ਸਾਬਕਾ ਮੁੱਖ ਮੰਤਰੀ ਨੇ ਬਿਨਾਂ ਕਿਸੇ ਦਾ ਨਾਂਅ ਲਏ ਦੋਸ਼ ਲਗਾਇਆ ਕਿ ਸੂਬੇ 'ਚ ਭਗਵਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਉਨ੍ਹਾਂ ਦੇ, ਉਨ੍ਹਾਂ ਦੇ ਉਪ-ਮੁੱਖ ਮੰਤਰੀ ਤੇ ਹੋਰ ਭਾਜਪਾ ਆਗੂਆਂ ਵਿਰੁੱਧ ਦਰਜ ਸਾਰੇ ਮਾਮਲੇ ਵਾਪਸ ਲੈ ਲਏ ਹਨ |

ਪਿਛਲੀ ਖ਼ਬਰ ਪਾਕਿਸਤਾਨ ਨੇ ਸ੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ ਭਾਰਤ-ਬੰਗਲਾਦੇਸ਼ ਵਿਚਕਾਰ ਮੁਕਾਬਲਾ ਅੱਜ <br/> ਅਗਲੀ ਖ਼ਬਰ ਜੀ. ਐੱਸ. ਟੀ. ਦਰਾਂ ਘਟਾਉਣ ਦੇ ਫ਼ੈਸਲੇ 'ਚ ਆਮ ਵਿਅਕਤੀ ਨੂੰ ਅਣਗੌਲਿਆ ਕੀਤਾ ਗਿਆ- ਲਾਭ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।