23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਛੋਟੇ ਅਪਰਾਧੀ ਹੀ ਗੈਂਗਸਟਰ ਬਣ ਕੇ ਕਰ ਰਹੇ ਹਨ ਫਿਰੌਤੀ ਦੀਆਂ ਕਾਲਾਂ-ਡੀ.ਜੀ.ਪੀ.

ਅਜੀਤ ਡੈਸਕ 22-10-2025

• ਪੀ.ਏ.ਪੀ. 'ਚ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ • ਕਿਹਾ, ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਪਾਕਿ
ਜਲੰਧਰ, 21 ਅਕਤੂਬਰ (ਪਵਨ ਖਰਬੰਦਾ)-ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਤਵਾਦੀਆਂ ਤੇ ਅਪਰਾਧੀਆਂ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿਚ ਮੰਗਲਵਾਰ ਨੂੰ ਜਲੰਧਰ ਸਥਿਤ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਟਰ ਵਿਖੇ 66ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ | ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਪੰਜਾਬ ਪੁਲਿਸ ਨੂੰ ਇਕ ਬੇਮਿਸਾਲ ਬਲ (ਫੋਰਸ) ਦੱਸਿਆ, ਜਿਸ ਨੇ ਸ਼ਾਂਤੀ ਤੇ ਸੰਕਟ ਦੋਵਾਂ ਦੌਰਾਨ ਬੇਜੋੜ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ | ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਡਿਊਟੀ ਦੌਰਾਨ 1,802 ਅਧਿਕਾਰੀਆਂ ਦਾ ਬਲੀਦਾਨ ਦਿੱਤਾ ਹੈ, ਜਿਸ ਵਿਚ ਇਕੱਲੇ ਇਸ ਸਾਲ ਦੇ ਹੀ ਤਿੰਨ ਪੁਲਿਸ ਕਰਮਚਾਰੀ ਸ਼ਾਮਿਲ ਹਨ | ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਹੀ ਅੱਜ ਅਸੀਂ ਸ਼ਾਂਤੀਪੂਰਵਕ ਰਹਿ ਰਹੇ ਹਾਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਜਬਰੀ ਵਸੂਲੀ ਦੀਆਂ ਕਾਲਾਂ ਸੰਬੰਧੀ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਅਜਿਹੀਆਂ 80 ਫ਼ੀਸਦੀ ਤੋਂ ਵੱਧ ਕਾਲਾਂ ਸਥਾਨਕ ਅਪਰਾਧੀਆਂ ਵਲੋਂ ਗੈਂਗਸਟਰ ਬਣ ਕੇ ਕੀਤੀਆਂ ਗਈਆਂ ਸਨ | ਸਮਾਗਮ ਉਪਰੰਤ ਡੀ.ਜੀ.ਪੀ. ਯਾਦਵ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ | ਪੀ.ਏ.ਪੀ. ਕੈਂਪਸ ਦੇ ਅੰਦਰ ਪੁਲਿਸ ਸ਼ਹੀਦਾਂ ਦੇ ਸਮਾਰਕ ਵਿਖੇ ਯਾਦਗਾਰੀ ਪਰੇਡ ਹੋਈ, ਜਿਥੇ ਕਮਾਡੈਂਟ ਵਿਵੇਕ ਸ਼ੀਲ ਸੋਨੀ ਵਲੋਂ ਸਾਰੇ ਪੁਲਿਸ ਸ਼ਹੀਦਾਂ ਦੇ ਨਾਂਅ ਪੜ੍ਹੇ ਗਏ | ਇਸ ਮੌਕੇ ਸਪੈਸ਼ਲ ਡੀ.ਜੀ.ਪੀ. ਪੀ.ਐਸ.ਪੀ.ਸੀ.ਐਲ. ਜਿਤੇਂਦਰ ਜੈਨ, ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਸਪੈਸ਼ਲ ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਨਾਗੇਸ਼ਵਰ ਰਾਓ, ਸਪੈਸ਼ਲ ਡੀ.ਜੀ.ਪੀ. ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ, ਸਪੈਸ਼ਲ ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ, ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ-ਕਮ-ਸਪੈਸ਼ਲ ਡੀ.ਜੀ.ਪੀ. ਇੰਟੈਲੀਜੈਂਸ ਪ੍ਰਵੀਨ ਸਿਨਹਾ, ਸਪੈਸ਼ਲ ਡੀ.ਜੀ.ਪੀ. ਹਿਊਮਨ ਰਾਈਟਸ ਨਰੇਸ਼ ਅਰੋੜਾ, ਏ.ਡੀ.ਜੀ.ਪੀ. ਐਸ.ਏ.ਪੀ. ਜਲੰਧਰ ਐਮ.ਐਫ. ਫਾਰੂਕੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੋਂ ਇਲਾਵਾ ਪੰਜਾਬ ਪੁਲਿਸ ਦੇ ਸੀਨੀਅਰ ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਸ਼ਹੀਦਾਂ ਦੇ ਪਰਿਵਾਰ ਮੌਜੂਦ ਸਨ |

ਪਿਛਲੀ ਖ਼ਬਰ ਪੁਲਿਸ ਥਾਣੇ 'ਚ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਮੁਅੱਤਲ ਏ.ਆਈ.ਜੀ. ਆਸ਼ੀਸ਼ ਕਪੂਰ ਫ਼ਿਰ ਵਿਵਾਦਾਂ 'ਚ ਅਗਲੀ ਖ਼ਬਰ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦ ਅਫ਼ਸਰਾਂ ਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।