23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਉਪ ਚੋਣ 'ਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਆਮਦਨ ਕਰ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ <br/>

ਅਜੀਤ ਡੈਸਕ 22-10-2025
ਜਲੰਧਰ, 21 ਅਕਤੂਬਰ (ਸ਼ਿਵ)-ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਵਲੋਂ ਆਗਾਮੀ ਵਿਧਾਨ ਸਭਾ ਉਪ ਚੋਣਾਂ-2025 (21-ਤਰਨਤਾਰਨ) ਵਿਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ¢ਜੁਆਇੰਟ ਡਾਇਰੈਕਟਰ ਆਫ਼ ਇਨਕਮ ਟੈਕਸ (ਇਨਵੈਸਟੀਗੇਸ਼ਨ) ਅਤੇ ਚੋਣ ਖਰਚਾ ਨਿਗਰਾਨੀ ਸੰਬੰਧੀ ਨੋਡਲ ਅਫ਼ਸਰ ਸÏਰਭ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਰਾਜ ਲਈ ਇਨਕਮ ਟੈਕਸ ਦਫ਼ਤਰ ਜਲੰਧਰ ਵਿਖੇ ਇਕ ਟੋਲ-ਫ੍ਰੀ ਨੰਬਰ (1800-180-2141) ਅਤੇ ਇਕ ਵਟਸਐਪ ਨੰਬਰ (7380289336) ਵਾਲਾ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜੋ ਕਿ 24 ਘੰਟੇ ਕੰਮ ਕਰਦਾ ਹੈ¢ ਲੋਕਾਂ ਨੂੰ ਇਸ ਨੰਬਰ 'ਤੇ ਕਾਲ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਗ਼ਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਨਕਦੀ ਜਾਂ ਹੋਰ ਕੀਮਤੀ ਚੀਜ਼ਾਂ ਨਾਲ ਸੰਬੰਧਿਤ ਖ਼ਾਸ ਜਾਣਕਾਰੀ ਦੇਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ¢ ਉਨ੍ਹਾਂ ਦੱਸਿਆ ਕਿ ਕਾਲ ਕਰਨ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ¢ ਜ਼ਿਲ੍ਹੇ ਵਿਚ ਉਪ ਚੋਣ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਅਤੇ ਇੰਸਪੈਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ¢ ਉਨ੍ਹਾਂ ਦੱਸਿਆ ਕਿ ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਪੰਜਾਬ ਦੇ ਸਾਰੇ ਹਵਾਈ ਅੱਡਿਆਂ ਦੇ ਨਾਲ-ਨਾਲ ਵਪਾਰਕ ਉਡਾਣਾਂ ਵਾਲੇ ਹਵਾਈ ਅੱਡਿਆਂ 'ਤੇ ਵੀ ਕਾਰਜਸ਼ੀਲ ਹੈ¢ ਇਹ ਯੂਨਿਟ ਹਵਾਈ ਮਾਰਗ ਰਾਹੀਂ ਨਕਦੀ ਦੀ ਆਵਾਜਾਈ 'ਤੇ ਸਖ਼ਤ ਨਜ਼ਰ ਰੱਖ ਰਹੇ ਹਨ¢ ਇਸੇ ਤਰ੍ਹਾਂ ਰੇਲਵੇ ਅਧਿਕਾਰੀਆਂ ਦੇ ਤਾਲਮੇਲ ਨਾਲ ਰੇਲਵੇ ਰਾਹੀਂ ਨਕਦੀ ਆਦਿ ਦੀ ਆਵਾਜਾਈ 'ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਉਮੀਦਵਾਰਾਂ ਦੀਆਂ ਜਾਇਦਾਦਾਂ ਅਤੇ ਦੇਣਦਾਰੀਆਂ ਨੂੰ ਘੋਸ਼ਿਤ ਕਰਨ ਵਾਲੇ ਹਲਫ਼ਨਾਮਿਆਂ ਦੀ ਵੀ ਜਾਂਚ ਕਰੇਗਾ ਅਤੇ ਜੇਕਰ ਇਸ ਨਾਲ ਸੰਬੰਧਿਤ ਕਿਸੇ ਵੀ ਜਾਣਕਾਰੀ ਨੂੰ ਛੁਪਾਇਆ ਜਾਂਦਾ ਹੈ, ਤਾਂ ਉਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਪਿੰਡ ਬੋਪਾਰਾਏ ਖ਼ੁਰਦ ਵਿਖੇ ਵਿਅਕਤੀ ਦਾ ਕਤਲ-ਚਾਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਮੰਡ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।