23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਤਰਨ ਤਾਰਨ ਜ਼ਿਮਨੀ ਚੋਣ ਲਈ 26 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ

ਅਜੀਤ ਡੈਸਕ 22-10-2025

ਆਖਰੀ ਦਿਨ 11 ਉਮੀਦਵਾਰਾਂ ਨੇ ਭਰੀ ਆਪਣੀ ਨਾਮਜ਼ਦਗੀ, ਅੱਜ ਹੋਵੇਗੀ ਪੜਤਾਲ
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਤਰਨ ਤਾਰਨ ਉਪ ਚੋਣ ਲਈ ਅੱਜ ਤੱਕ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੀ ਗਿਣਤੀ 26 ਹੋ ਗਈ ਹੈ | ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਤਰਨ ਤਾਰਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਆਜ਼ਾਦ ਉਮੀਦਵਾਰ ਲੱਖਾ ਸਿੰਘ, ਆਜ਼ਾਦ ਉਮੀਦਵਾਰ ਗੁਰਮੀਤ ਕੌਰ, ਆਜ਼ਾਦ ਉਮੀਦਵਾਰ ਜਸਵੰਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਰਨਬੀਰ ਸਿੰਘ, ਆਜ਼ਾਦ ਉਮੀਦਵਾਰ ਹਰਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਸਾਰਿਕਾ ਜੌੜਾ, ਆਜ਼ਾਦ ਉਮੀਦਵਾਰ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਮਨਦੀਪ ਸਿੰਘ, ਆਜ਼ਾਦ ਉਮੀਦਵਾਰ ਸੰਜੀਵ ਸਿੰਘ ਅਤੇ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਕਾਂਗਰਸ ਪਾਰਟੀ ਦੇ ਕਵਰਿੰਗ ਉਮੀਦਵਾਰ ਲੀਨਾ ਸੰਧੂ, ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ, ਅਖਿਲ ਭਾਰਤੀ ਸ਼ਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਆਜ਼ਾਦ ਉਮੀਦਵਾਰ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਆਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਆਜ਼ਾਦ ਉਮੀਦਵਾਰ ਵਿਜੇ ਕੁਮਾਰ, ਆਜ਼ਾਦ ਉਮੀਦਵਾਰ ਮਨਦੀਪ ਸਿੰਘ, ਆਜ਼ਾਦ ਉਮੀਦਵਾਰ ਨਿਰਮਲ ਕੌਰ, ਆਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ | 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ ਹੈ | ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ, 2025 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ | ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ |

ਪਿਛਲੀ ਖ਼ਬਰ ਨਵਾਂਸ਼ਹਿਰ ਦੇ ਲੱਖ ਦਾਤਾ ਪੀਰ ਦੇ ਛਿੰਝ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਪਿੰਡ ਬੋਪਾਰਾਏ ਖ਼ੁਰਦ ਵਿਖੇ ਵਿਅਕਤੀ ਦਾ ਕਤਲ-ਚਾਰ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।