25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੋਦੀ ਨੇ ਜਾਪਾਨ ਦੀ ਨਵੀਂ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੂੰ ਦਿੱਤੀ ਵਧਾਈ

ਅਜੀਤ ਡੈਸਕ 22-10-2025
ਨਵੀਂ ਦਿੱਲੀ, 21 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੋਵੇਂ ਦੇਸ਼ਾਂ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਲਈ ਉਤਸਕ ਹਨ | ਜਾਪਾਨ ਦੀ ਪਹਿਲੀ ਔਰਤ ਪ੍ਰਧਾਨ ਮੰਤਰੀ ਤਾਕਾਇਚੀ, ਸ਼ਿਗੇਰੂ ਇਸ਼ਿਬਾ ਦੀ ਜਗ੍ਹਾ ਲਵੇਗੀ | ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਸਾਨੇ ਤਾਕਾਇਚੀ, ਜਾਪਾਨ ਦੀ ਪ੍ਰਧਾਨ ਮੰਤਰੀ ਚੁਣੇ ਜਾਣ 'ਚ ਦਿਲੀ ਵਧਾਈ | ਉਨ੍ਹਾਂ ਕਿਹਾ ਕਿ ਮੈਂ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਵਿਸ਼ਵਵਿਆਪੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸਕ ਹਾਂ | ਸਾਡੇ ਗਹਿਰੇ ਹੁੰਦੇ ਸੰਬੰਧ ਹਿੰਦ-ਪ੍ਰਸ਼ਾਂਤ ਅਤੇ ਉਸ ਤੋਂ ਅੱਗੇ ਸ਼ਾਂਤੀ, ਸਥਿਰਤ ਅਤੇ ਖੁਸ਼ਹਾਲੀ ਦੇ ਲਈ ਮਹੱਤਵਪੂਰਨ ਹੈ |
ਭਾਜਪਾ ਦੇ ਦਬਾਅ 'ਚ ਪਾਰਟੀ ਦੇ ਤਿੰਨ ਉਮੀਦਵਾਰਾਂ ਨੇ ਨਾਂਅ ਵਾਪਸ ਲਏ-ਪ੍ਰਸ਼ਾਂਤ ਕਿਸ਼ੋਰ
ਪਟਨਾ, 21 ਅਕਤੂਬਰ (ਪੀ. ਟੀ. ਆਈ.)-ਚੋਣ ਰਣਨੀਤੀਕਾਰ ਤੋਂ ਸਿਆਸਤਦਾਨ ਬਣੇ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਉਨ੍ਹਾਂ ਦੀ ਜਨ ਸੁਰਾਜ ਪਾਰਟੀ ਦੇ ਤਿੰਨ ਉਮੀਦਵਾਰਾਂ ਨੂੰ ਭਾਜਪਾ ਦੇ ਦਬਾਅ 'ਚ ਬਿਹਾਰ ਚੋਣਾਂ ਤੋਂ ਨਾਂਅ ਵਾਪਿਸ ਲੈਣ ਦੇ ਲਈ ਮਜ਼ਬੂਰ ਕਰ ਦਿੱਤਾ ਗਿਆ | ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸ਼ੋਰ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਐੱਨ ਡੀ ਏ ਚੋਣਾਂ ਹਾਰਨ ਤੋਂ ਇੰਨ੍ਹਾ ਡਰ ਗਿਆ ਹੈ ਕਿ ਉਹ ਵਿਰੋਧੀ ਉਮੀਦਵਾਰਾਂ ਨੂੰ ਚੋਣ ਤੋਂ ਨਾਂਅ ਵਾਪਿਸ ਲੈਣ ਦੀ ਧਮਕੀ ਦੇ ਰਿਹਾ ਹੈ | ਉਨ੍ਹਾਂ ਨੇ ਦੋਸ਼ ਲਗਾਇਆ,'ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ | ਦੇਸ਼ 'ਚ ਅਜਿਹੀ ਕੋਈ ਮਿਸਾਲ ਨਹੀਂ ਹੈ |' ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਜਿੰਨ੍ਹਾਂ ਉਮੀਦਵਾਰਾਂ ਨੂੰ ਨਾਂਅ ਵਾਪਿਸ ਲੈਣ ਦੇ ਲਈ ਮਜ਼ਬੂਰ ਕੀਤਾ ਗਿਆ, ਉਹ ਦਾਨਾਪੁਰ, ਬ੍ਰਹਮਪੁਰ ਅਤੇ ਗੋਪਾਲਗੰਜ ਸੀਟਾਂ ਤੋਂ ਚੋਣ ਲੜ ਰਹੇ ਸਨ |

ਪਿਛਲੀ ਖ਼ਬਰ ਐੱਨ.ਟੀ.ਏ. ਵਲੋਂ ਜਨਵਰੀ ਜੇ.ਈ.ਈ. ਮੇਨਸ ਪ੍ਰੀਖਿਆ ਦੀ ਤਰੀਕ ਦਾ ਐਲਾਨ <br/> ਅਗਲੀ ਖ਼ਬਰ ਜੰਮੂ ਦੇ ਜੰਗਲਾਂ 'ਚ ਲੁਕੇ ਵਿਦੇਸ਼ੀ ਅੱਤਵਾਦੀਆਂ ਨੂੰ ਬੇਅਸਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ-ਆਈ.ਜੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।