ਫਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)-ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਏ. ਐਨ. ਟੀ. ਐਫ. ਫਿਰੋਜ਼ਪੁਰ ਰੇਂਜ ਵਲੋਂ ਪਾਕਿਸਤਾਨ-ਆਧਾਰਿਤ ਸੰਗਠਿਤ ਨਾਰਕੋ-ਸਿੰਡੀਕੇਟ ਦਾ ਪਰਦਾਫਾਸ਼ ਕਰਕੇ 3.5 ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਐਨ.ਟੀ.ਐਫ. ਦੇ ਬੁਲਾਰੇ ਨੇ ਦੱਸਿਆ ਕਿ ਏ.ਐਨ.ਟੀ.ਐਫ. ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ-ਆਧਾਰਿਤ ਬਦਨਾਮ ਤਸਕਰ ਨਾਲ ਜੁੜੇ ਮੁੱਖ ਹੈਂਡਲਰ ਬਲਜੀਤ ਸਿੰਘ ਉਰਫ਼ ਕਾਕਾ ਨੂੰ ਫਿਰੋਜ਼ਪੁਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹੈਰੋਇਨ ਦੀਆਂ ਖੇਪਾਂ ਦੀ ਤਸਕਰੀ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪੁਖ਼ਤਾ ਜਾਣਕਾਰੀ ਦੇ ਆਧਾਰ 'ਤੇ ਏ.ਐਨ.ਟੀ.ਐਫ. ਫਿਰੋਜ਼ਪੁਰ ਰੇਂਜ ਵਲੋਂ ਉਕਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਗਰੋਹ ਦੇ ਅਗਲੇ ਤੇ ਪਿਛਲੇ ਸੰਬੰਧਾਂ ਨੂੰ ਬੇਨਕਾਬ ਕਰਨ ਲਈ ਜਾਂਚ ਜਾਰੀ ਹੈ ਅਤੇ ਹੋਰ ਖ਼ੁਲਾਸੇ ਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ |
ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ ਗਰੋਹ ਦਾ ਮੁੱਖ ਸਰਗਣਾ ਕਾਬੂ <br/>
ਅਜੀਤ ਡੈਸਕ
22-10-2025