25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਵਲੋਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਸੰਗਤਾਂ ਨੂੰ ਵਧਾਈਆਂ <br/>

ਅਜੀਤ ਡੈਸਕ 22-10-2025

ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਵਿਦੇਸ਼ਾਂ 'ਚ ਵੱਸਦੇ ਪੰਜਾਬੀ ਐਨ. ਆਰ. ਆਈ. ਭਰਾਵਾਂ ਵਲੋਂ ਪੁੱਤਰਾਂ ਦੇ ਦਾਨੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਬਾਬਾ ਬੁੱਢਾ ਜੀ ਜਿਨ੍ਹਾਂ ਦਾ ਨਾਂਅ ਸਿੱਖ ਇਤਿਹਾਸ ਦੇ ਸੁਨਿਹਰੀ ਪੰਨਿ੍ਹਆਂ 'ਚ ਲਿਖਿਆ ਗਿਆ ਹੈ, ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੰਜ ਪਾਤਸ਼ਾਹੀਆਂ ਨੂੰ ਤਿਲਕ ਲਗਾਉਣ ਦਾ ਮਾਣ ਹਾਸਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਲਵਿੰਦਰ ਸਿੰਘ ਰੰਧਾਵਾ ਅਤੇ ਹਿੰਦਰਜੀਤ ਸਿੰਘ ਢਿੱਲੋਂ ਨੇ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ, ਜ਼ਿਲ੍ਹਾ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ 24 ਅਕਤੂਬਰ ਨੂੰ ਕਬੱਡੀ ਕੱਪ ਲਈ ਕਲੱਬ ਨੂੰ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਗੁਰਸੇਵਕ ਸਿੰਘ ਰੰਧਾਵਾ ਕੈਨੇਡਾ, ਦੀਪ ਸਿੰਘ ਭੋਆ ਯੂ. ਐਸ. ਏ., ਸਰਬਜੀਤ ਸਿੰਘ ਯੂ. ਐਸ. ਏ., ਜਗਦੀਪ ਸਿੰਘ ਯੂ. ਐਸ. ਏ. ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਬੀਰ ਦੀ ਅਗਵਾਈ 'ਚ ਅਕਾਲੀ ਦਲ ਤਰਨ ਤਾਰਨ ਜ਼ਿਮਨੀ ਚੋਣ ਜਿੱਤੇਗਾ-ਗਨੀਵ ਕੌਰ ਮਜੀਠੀਆ <br/> ਅਗਲੀ ਖ਼ਬਰ ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ ਗਰੋਹ ਦਾ ਮੁੱਖ ਸਰਗਣਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।