ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਹਲਕੇ ਦਾ ਫਤਵਾ ਲੈ ਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਸਾਰੇ ਭਰਮ ਭਲੇਖੇ ਦੁੂਰ ਕਰੇਗੀ, ਕਿਉਂਕਿ ਹਲਕੇ ਦੇ ਹਰੇਕ ਪਿੰਡ ਵਿਚੋਂ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਮਜੀਠਾ ਹਲਕੇ ਦੀ ਵਿਧਾਇਕਾ ਗੁਨੀਵ ਕੌਰ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ | ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਹਲਕੇ ਦੇ ਪਿੰਡ ਪੱਧਰ 'ਤੇ ਵਰਕਰਾਂ ਨੂੰ ਘਰ-ਘਰ ਜਾ ਕੇ ਵੋਟਰਾਂ ਨੂੰ ਲਾਮਬੰਦ ਕਰਨ ਲਈ ਮਜੀਠਾ ਹਲਕੇ ਦੇ ਆਗੂ ਤੇ ਵਰਕਰ ਦਿਨ-ਰਾਤ ਇਕ ਕਰਨਗੇ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸ਼ਰਨਬੀਰ ਸਿੰਘ ਰੂਪੋਵਾਲੀ, ਸਰਪੰਚ ਸੁਖਦੀਪ ਸਿੰਘ ਦੀਪੀ, ਮੱਖਣ ਸਿੰਘ ਹਰੀਆਂ, ਜੋਧਬੀਰ ਸਿੰਘ ਜੋਧਾ ਖੁਜਾਲਾ ਆਦਿ ਸ਼ਾਮਿਲ ਸਨ |
ਸੁਖਬੀਰ ਦੀ ਅਗਵਾਈ 'ਚ ਅਕਾਲੀ ਦਲ ਤਰਨ ਤਾਰਨ ਜ਼ਿਮਨੀ ਚੋਣ ਜਿੱਤੇਗਾ-ਗਨੀਵ ਕੌਰ ਮਜੀਠੀਆ <br/>
ਅਜੀਤ ਡੈਸਕ
22-10-2025