25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ 'ਚ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ-ਬੈਂਸ <br/>

ਅਜੀਤ ਡੈਸਕ 22-10-2025

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ)-ਸੂਬੇ ਦੇ ਨੌਜਵਾਨਾਂ 'ਚ ਸੱਚਾਈ ਦੇ ਮਾਰਗ 'ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪਿ੍ੰਸੀਪਲਾਂ, ਜਿਨ੍ਹਾਂ 'ਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਿਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ | ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਾਰੇ ਉਪ ਕੁਲਪਤੀਆਂ ਅਤੇ ਪਿ੍ੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸੰਬੰਧੀ ਆਪਣੀਆਂ ਸੰਸਥਾਵਾਂ 'ਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ |

ਪਿਛਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਪਾਕਿਸਤਾਨ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਵਲੋਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।