22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਦੇਸ਼ ਭਰ 'ਚ ਨਸ਼ਿਆਂ ਦੀ ਮਾਰ ਪਰ ਪੰਜਾਬ ਪਹਿਲੇ ਨੰਬਰ 'ਤੇ-ਰਾਜਪਾਲ <br/>

ਅਜੀਤ ਡੈਸਕ 01-11-2025
ਚੰਡੀਗੜ੍ਹ, 31 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਤਿੱਖਾ ਸ਼ਬਦੀ ਹਮਲਾ ਕੀਤਾ ਹੈ | ਰਾਜਪਾਲ ਦੇ ਬਿਆਨ ਨਾਲ ਸੂਬੇ ਦੀ ਸਿਆਸਤ 'ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ | ਚੰਡੀਗੜ੍ਹ ਸੁਖਨਾ ਝੀਲ ਉਤੇ 'ਰਨ ਫ਼ਾਰ ਯੂਨਿਟੀ' ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਦੇਸ਼ ਭਰ ਵਿਚ ਨਸ਼ਿਆਂ ਦੀ ਵਰਤੋਂ ਇਕ ਵੱਡੀ ਚੁਣੌਤੀ ਬਣੀ ਹੋਈ ਹੈ ਪਰ ਸਭ ਤੋਂ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਇਸ ਮਾਮਲੇ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ | ਰਾਜਪਾਲ ਕਟਾਰੀਆ ਨੇ ਕਿਹਾ ਕਿ ਨਸ਼ੇ ਦੀ ਲਤ ਸਿਰਫ਼ ਨਿੱਜੀ ਜੀਵਨ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਬਰਬਾਦ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜਿਥੇ ਸੂਬਾ ਸਰਕਾਰ ਨੂੰ ਨਸ਼ਾ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਉਥੇ ਹਾਲਾਤ ਇਸ ਤੋਂ ਉਲਟ ਨਜ਼ਰ ਆ ਰਹੇ ਹਨ | ਰਾਜਪਾਲ ਨੇ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣਾ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ | ਉਨ੍ਹਾਂ ਨੇ ਸਮਾਜਿਕ ਸੰਗਠਨਾਂ, ਸਿੱਖਿਆ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨਾਲ ਜੁੜਨ ਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ 'ਚ ਆਪਣਾ ਯੋਗਦਾਨ ਪਾਉਣ |
ਰਾਜਪਾਲ ਨੇ ਸੀ.ਬੀ.ਆਈ. ਵਲੋਂ ਡੀ.ਆਈ.ਜੀ. ਭੁੱਲਰ ਦੀ ਗਿ੍ਫ਼ਤਾਰੀ ਮੌਕੇ ਵੀ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਨ ਸਵਾਲ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸੀ.ਬੀ.ਆਈ. ਵਲੋਂ ਰੋਪੜ ਰੇਂਜ ਦੇ ਡੀ.ਆਈ.ਜੀ. ਐਚ.ਐਸ. ਭੁੱਲਰ ਨੂੰ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਗਿਆ ਸੀ | ਭੁੱਲਰ ਦੀ ਗਿ੍ਫ਼ਤਾਰੀ ਮਗਰੋਂ ਵੀ ਰਾਜਪਾਲ ਵਲੋਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਗਿਆ ਸੀ | ਹੁਣ ਰਾਜਪਾਲ ਵਲੋਂ ਦਿੱਤਾ ਗਿਆ ਇਹ ਬਿਆਨ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ |

ਪਿਛਲੀ ਖ਼ਬਰ 'ਆਪ' ਆਗੂ 'ਤੇ ਗੋਲੀਆਂ ਚਲਾਉਣ ਵਾਲਾ ਸੇਵਾ ਮੁਕਤ ਡੀ. ਐੱਸ. ਪੀ. ਤਿੰਨ ਦਿਨਾ ਪੁਲਿਸ ਰਿਮਾਂਡ 'ਤੇ ਅਗਲੀ ਖ਼ਬਰ ਸੁਖਨਾ ਝੀਲ 'ਤੇ 'ਸਰਦਾਰ 0150 ਏਕਤਾ ਮਾਰਚ' ਦੀ ਕੀਤੀ ਅਗਵਾਈ ਨੌਜਵਾਨਾਂ ਨੂੰ ਸਮਰਪਣ ਤੇ ਦੇਸ਼ ਭਗਤੀ ਨਾਲ ਰਾਸ਼ਟਰ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।