22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੰਜਾਬ ਚੇਤਨਾ ਮੰਚ ਵਲੋਂ 59ਵੇਂ ਪੰਜਾਬ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਸਾਂਝੀਆਂ ਮੰਗਾਂ ਲਈ ਮਿਲ ਕੇ ਸੰਘਰਸ਼ ਕਰਨ ਦਾ ਸੱਦਾ <br/>

ਅਜੀਤ ਡੈਸਕ 01-11-2025
ਜਲੰਧਰ, 31 ਅਕਤੂਬਰ (ਜਸਪਾਲ ਸਿੰਘ)-ਪੰਜਾਬ ਦੇ ਬੁੱਧੀਜੀਵੀਆਂ, ਲੇਖਕਾਂ ਅਤੇ ਪੱਤਰਕਾਰਾਂ ਦੀ ਸਾਂਝੀ ਜਥੇਬੰਦੀ ਪੰਜਾਬ ਚੇਤਨਾ ਮੰਚ (ਜਲੰਧਰ) ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਤੇ ਉਘੇ ਪੱਤਰਕਾਰ ਸਤਨਾਮ ਸਿੰਘ ਮਾਣਕ, ਜਥੇਬੰਦਕ ਸਕੱਤਰ ਗੁਰਮੀਤ ਪਲਾਹੀ, ਦੁਆਬਾ ਜ਼ੋਨ ਦੇ ਸਕੱਤਰ ਰਵਿੰਦਰ ਚੋਟ, ਮਾਝਾ ਜ਼ੋਨ ਦੇ ਸਕੱਤਰ ਰਜਿੰਦਰ ਸਿੰਘ ਰੂਬੀ ਤੇ ਮਾਲਵਾ ਜ਼ੋਨ ਦੇ ਸਕੱਤਰ ਡਾ. ਗੁਰਚਰਨ ਸਿੰਘ ਨੂਰਪੁਰ ਨੇ ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਨੂੰ 59ਵੇਂ ਪੰਜਾਬ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦਾ ਮਿਲ ਕੇ ਸਾਹਮਣਾ ਕਰਨ ਦਾ ਸੱਦਾ ਦਿੱਤਾ ਹੈ | ਚੇਤਨਾ ਮੰਚ ਦੇ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਅਨੇਕਾਂ ਮੁਸ਼ਕਿਲਾਂ 'ਚ ਘਿਰਿਆ ਹੋਇਆ ਹੈ ਤੇ ਇਨ੍ਹਾਂ ਲਈ ਜਿਥੇ ਸਮੇਂ ਦੀਆਂ ਕੇਂਦਰੀ ਸਰਕਾਰਾਂ ਜ਼ਿੰਮੇਵਾਰ ਹਨ, ਉਥੇ ਪੰਜਾਬ ਦੀ ਸੱਤਾ 'ਤੇ ਕਾਬਜ਼ ਰਹੀਆਂ ਸਰਕਾਰਾਂ ਤੇ ਸਿਆਸੀ ਪਾਰਟੀਆਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਤੋਂ ਘਬਰਾਉਣ ਦੀ ਨਹੀਂ ਬਲਕਿ ਮਿਲ ਕੇ ਸੰਘਰਸ਼ ਕਰਨ ਦੀ ਲੋੜ ਹੈ ਤੇ ਇਸ ਲੜਾਈ 'ਚ ਹਰ ਪੰਜਾਬੀ ਨੂੰ ਆਪੋ ਆਪਣੇ ਪੱਧਰ 'ਤੇ ਯੋਗਦਾਨ ਪਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਸਕੂਲਾਂ ਦੀਆਂ ਕੰਧਾਂ 'ਤੇ 'ਖ਼ਾਲਿਸਤਾਨ ਪੱਖੀ' ਨਾਅਰੇ ਲਿਖਣ ਦੇ ਦੋਸ਼ 'ਚ 3 ਗਿ੍ਫ਼ਤਾਰ <br/> ਅਗਲੀ ਖ਼ਬਰ ਬਿਜਲੀ ਨਿਗਮ ਨੂੰ ਮਿਲੇ ਨਵੇਂ ਸੀ.ਐਮ.ਡੀ. ਡਾ. ਬਸੰਤ ਗਰਗ ਜਥੇਬੰਦੀਆਂ ਨਾਰਾਜ਼, ਅਹਿਮ ਅਦਾਰੇ ਦੀ ਜ਼ਿੰਮੇਵਾਰੀ ਇਕ ਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।