02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

ਅਜੀਤ ਡੈਸਕ 03-11-2025

ਪਾਇਲ (ਖੰਨਾ), 2 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪਾਇਲ ਸ਼ਹਿਰ ਦੇ ਵਾਰਡ ਨੰ. 2 ਵਿਚ ਪੈਂਦੇ ਰਾਈ ਮਾਜਰਾ ਇਲਾਕੇ ਵਿਚ ਬੀਤੀ ਰਾਤ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਆਪਣੇ ਨਾਲ ਰਹਿ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ¢ ਵਾਰਦਾਤ ਸਬੰਧੀ ਥਾਣਾ ਪਾਇਲ ਦੇ ਥਾਣੇਦਾਰ ਹਰਦਮ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਹਰਮੰਗਤ ਸਿੰਘ (29) ਅਤੇ ਕਥਿਤ ਦੋਸ਼ੀ ਜਸ਼ਨਪ੍ਰੀਤ ਸਿੰਘ (32) ਪਾਇਲ ਦੇ ਰਾਈ ਮਾਜਰਾ ਇਲਾਕੇ ਵਿਚ ਕਿਰਾਏ 'ਤੇ ਰਹਿ ਰਹੇ ਸਨ | ਬੀਤੀ ਰਾਤ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਈ ਅਤੇ ਇਸੇ ਦੌਰਾਨ ਜਸ਼ਨਪ੍ਰੀਤ ਸਿੰਘ ਨੇ ਹਰਮੰਗਤ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਹਮਲੇ ਦੌਰਾਨ ਹਰਮੰਗਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ¢ ਪੁਲਿਸ ਨੇ ਸਰਬਜੀਤ ਕੌਰ ਦੇ ਬਿਆਨਾਂ 'ਤੇ ਜਸ਼ਨਪ੍ਰੀਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੰੂ ਕਾਬੂ ਕਰ ਲਿਆ ਹੈ |

ਪਿਛਲੀ ਖ਼ਬਰ ਅਧਿਆਪਕਾਂ ਤੇ ਲੈਕਚਰਾਰਾਂ ਨੂੰ ਫਿਰ ਵੋਟਾਂ ਦੀ ਸੁਧਾਈ ਲਈ ਤੋਰਿਆ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਵਿਰੋਧ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।