29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਏ.ਆਈ-ਅਧਾਰਿਤ ਚਿਹਰੇ ਦੀ ਪਛਾਣ ਵਾਲੇ 300 ਸੀ.ਸੀ.ਟੀ.ਵੀ. ਕੈਮਰੇ 24 ਘੰਟੇ ਚੌਕਸੀ ਰੱਖਣਗੇ-ਐਸ.ਐਸ.ਪੀ. ਰੂਪਨਗਰ <br/>

ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਅਜੀਤ ਬਿਊਰੋ)-ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏ.ਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਇਕ ਮਜ਼ਬੂਤ ਨੈਟਵਰਕ ਲਗਾਤਾਰ ਨਿਗਰਾਨੀ ਨੂੰ ਯਕੀਨੀ ਬਣਾਏਗਾ | ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪਿ੍ੰਟ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਇਸ ਸੰਬੰਧੀ ਇੱਕ ਹੱਬ ਵਜੋਂ ਕੰਮ ਕਰੇਗਾ | ਇਹ ਉੱਚ-ਤਕਨੀਕੀ ਕੰਟਰੋਲ ਰੂਮ ਇਕ ਵਿਆਪਕ ਨਿਗਰਾਨ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਚਿਹਰੇ ਦੀ ਪਛਾਣ 300 ਏਆਈ-ਅਧਾਰਤ ਸੀਸੀਟੀਵੀ ਕੈਮਰੇ, ਨਿਰੰਤਰ ਟਰੈਕਿੰਗ ਲਈ 10 ਪੈਨ-ਟਿਲਟ-ਜ਼ੂਮ (ਪੀਟੀਜ਼ੈਡ) ਕੈਮਰੇ ਅਤੇ ਸਾਰੇ ਐਂਟਰੀ ਤੇ ਐਗਜ਼ਿਟ ਪੁਆਇੰਟਾਂ 'ਤੇ 25 ਆਟੋਮੈਟਿਕ ਨੰਬਰ ਪਲੇਟ ਪਛਾਣ (ਏਐਨਪੀਆਰ) ਕੈਮਰੇ ਲਾਏਗਏ ਹਨ | ਉਨ੍ਹਾਂ ਦੱਸਿਆ ਕਿ ਸਮੁੱਚੇ ਸ਼ਹਿਰ ਦੀ ਵਿਆਪਕ ਹਵਾਈ ਨਿਗਰਾਨੀ ਲਈ 7 ਸਮਰਪਿਤ ਡਰੋਨ ਟੀਮਾਂ ਵੀ ਸੇਵਾ ਵਿੱਚ ਲਾਈਆਂ ਗਈਆਂ ਹਨ |

ਪਿਛਲੀ ਖ਼ਬਰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਖੇਤਰ ਦੀ ਸਥਿਰਤਾ ਲਈ ਵੱਡਾ ਖ਼ਤਰਾ-ਇਸਹਾਕ ਡਾਰ ਅਗਲੀ ਖ਼ਬਰ ਉਮੀਦ ਹੈ ਭਾਰਤ 'ਚ ਵੀ ਅਜਿਹਾ ਵੇਖਣ ਨੂੰ ਮਿਲੇਗਾ-ਥਰੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।