29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਿਰਮਲ ਭੇਖ ਵਲੋਂ ਗੁਰਦੁਆਰਾ ਬਾਬਾ ਦਲੀਪ ਸਿੰਘ ਡੂਮੇਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਸੰਪੂਰਨ <br/>

ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ.ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਤੀ ਮਰਦਾਨ ਸੰਪਰਦਾ ਦੇ ਨਿਰਮਲ ਭੇਖ ਵਲੋਂ ਗੁਰਦੁਆਰਾ ਬਾਬਾ ਦਲੀਪ ਸਿੰਘ ਡੂਮੇਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਮਾਪਤ ਹੋ ਗਿਆ | ਨਗਰ ਕੀਰਤਨ ਦੇ ਪ੍ਰਬੰਧਕ ਸੰਤ ਜ਼ੋਗਿੰਦਰ ਸਿੰਘ ਡੁਮੇਲੀ ਅਤੇ ਬਾਬਾ ਮਹਾਂਵੀਰ ਸਿੰਘ ਤਾਜੇਵਾਲ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਨਿਰਮਲ ਭੇਖ ਵਲੋਂ ਗੁਰਦੁਆਰਾ ਬਾਬਾ ਦਲੀਪ ਸਿੰਘ ਡੂਮੇਲੀ ਤੋਂ ਇਹ ਨਗਰ ਕੀਰਤਨ ਸ਼ੁਰੂ ਹੋ ਕੇ ਗੜਸ਼ੰਕਰ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੰਪੂਰਨ ਹੋਇਆ ਹੈ | ਇਸ ਤੋਂ ਪਹਿਲਾਂ ਨਗਰ ਕੀਰਤਨ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਿਰਮਲ ਭੇਖ ਵਲੋਂ ਗੁਰਮਤਿ ਦੇ ਪ੍ਰਸਾਰ ਤੇ ਪ੍ਰਚਾਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੌਕੇ ਅਮਰਜੀਤ ਸਿੰਘ ਹਰਖੋਵਾਲ, ਸੰਤ ਭਾਗ ਸਿੰਘ ਬੰਗਿਆਂ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਬਿਕਰਮਜੀਤ ਸਿੰਘ ਨੰਗਲ, ਮਹੰਤ ਰੇਸ਼ਮ ਸਿੰਘ, ਬਾਬਾ ਸੰਤੋਖ ਸਿੰਘ ਪਾਲਦੀ ਵਾਲੇ, ਸੰਤ ਅਮਰੀਕ ਸਿੰਘ ਮੰਨਣਹਾੜ, ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਅਤੇ ਮਾਲਵਾ ਦੁਆਬਾ ਦੀ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਭਾਰਤ ਦਾ ਪਹਿਲਾ ਏਕੀਕਿ੍ਤ ਸਪੋਰਟਸ ਲਾਈਫ਼ ਰੈਜ਼ੀਡੈਂਸ ਇਕ ਸਰਗਰਮ ਸੀਨੀਅਰ ਲਿਵਿੰਗ ਕਮਿਊਨਿਟੀ ਨਾਲ <br/> ਅਗਲੀ ਖ਼ਬਰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਖੇਤਰ ਦੀ ਸਥਿਰਤਾ ਲਈ ਵੱਡਾ ਖ਼ਤਰਾ-ਇਸਹਾਕ ਡਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।