29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਕਟੜਾ ਵਿਖੇ ਮਿਊਜ਼ੀਅਮ ਬਣਾਇਆ ਜਾਵੇ-ਪ੍ਰੀਤੀ ਸਪਰੂ <br/>

ਅਜੀਤ ਡੈਸਕ 23-11-2025
ਚੰਡੀਗੜ੍ਹ, 22 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਫ਼ਿਲਮ ਇੰਡਸਟਰੀ ਦੀ ਨਾਮਵਰ ਅਦਾਕਾਰਾ ਪ੍ਰੀਤੀ ਸਪਰੂ ਨੇ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਕਟੜਾ ਵਿਖੇ ਮਿਊਜ਼ੀਅਮ ਬਣਾਉਣ ਦੀ ਮੰਗ ਕੀਤੀ | ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਏਅਰਪੋਰਟ ਤੇ ਰੇਲਵੇ ਸਟੇਸ਼ਨ ਸਥਾਪਿਤ ਕੀਤੇ ਜਾਣ | ਅਦਾਕਾਰਾਂ, ਨਿਰਮਾਤਰੀ ਤੇ ਨਿਰਦੇਸ਼ਕਾਂ ਪ੍ਰੀਤੀ ਸਪਰੂ ਇਥੇ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਸੈਕਟਰ 8 ਚੰਡੀਗੜ੍ਹ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਅਧਿਆਤਮਿਕ ਪ੍ਰੋਗਰਾਮਾਂ ਦੌਰਾਨ ਹਿੱਸਾ ਲੈਣ ਲਈ ਪੁੱਜੇ ਸੀ | ਇਸ ਮੌਕੇ ਪ੍ਰਸਿੱਧ ਗਾਇਕਾ ਸੁੱਖੀ ਬਰਾੜ, ਗੁਰਦੁਆਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ, ਜਨਰਲ ਸਕੱਤਰ ਭੁਪਿੰਦਰ ਸਿੰਘ, ਲਖਵੀਰ ਸਿੰਘ ਸੇਠੀ ਤੇ ਭਾਗ ਸਿੰਘ ਆਦਿ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਪ੍ਰੀਤੀ ਸਪਰੂ ਨੇ ਕਿਹਾ ਕਿ ਉਹ ਇਕ ਕਸ਼ਮੀਰੀ ਬ੍ਰਾਹਮਣ ਪਰਿਵਾਰ 'ਚ ਪੈਦਾ ਹੋਏ ਅਤੇ ਖ਼ਾਸਕਰ ਕੇ ਕਸ਼ਮੀਰੀ ਪੰਡਿਤਾਂ ਪ੍ਰਤੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਉਹ ਹਮੇਸ਼ਾ ਸਜਦਾ ਕਰਦੇ ਹਨ ਅਤੇ ਗੁਰੂ ਸਾਹਿਬ ਜੀ ਦੀ ਦੇਣ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ |

ਪਿਛਲੀ ਖ਼ਬਰ ਪਰਕਿਊਟੇਨੀਅਸ 'ਐਂਡੋਫਿਊਜ਼ਨ' ਰੀੜ੍ਹ ਦੀ ਸਰਜਰੀ ਲਈ ਨਵੀਂ ਤਕਨੀਕ ਬਦਲ ਰਹੀ ਹੈ ਮਰੀਜ਼ਾਂ ਦੀ ਜ਼ਿੰਦਗੀ-ਡਾ. ਤਿ੍ਵੇਦੀ <b... ਅਗਲੀ ਖ਼ਬਰ ਬੰਗਲਾਦੇਸ਼ ਨੂੰ 200 ਰੇਲ ਡੱਬੇ ਨਿਰਯਾਤ ਕਰਨ ਲਈ ਆਰ.ਸੀ.ਐਫ. 'ਚ ਰੇਲ ਡੱਬਿਆਂ ਦਾ ਉਤਪਾਦਨ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।