01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਸਜਾਇਆ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਦਿੱਲੀ ਲਈ ਰਵਾਨਾ <br/>

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਾਡੇਸ਼ਨ ਗੁਰਦੁਆਰਾ ਗੁਰ ਸਾਗਰ ਸਾਹਿਬ ਸੁਖਨਾ ਝੀਲ ਚੰਡੀਗੜ੍ਹ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ, ਜੋ ਬੀਤੇ ਦਿਨ ਚੰਡੀਗੜ੍ਹ ਤੋਂ ਅਰੰਭ ਹੋਇਆ ਸੀ, ਅੱਜ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ | ਫਾਊਾਡੇਸ਼ਨ ਦੇ ਚੇਅਰਮੈਨ ਸੰਤ ਪਿ੍ਤਪਾਲ ਸਿੰਘ ਪ੍ਰੇਰਨਾ ਸਦਕਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨਾਂ, ਕਰਤਾਰ ਆਸਰਾ ਟਰੱਸਟ ਅਤੇ ਹੋਰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਉਪਰੰਤ ਅੱਜ ਅਗਲੇ ਪੜਾਅ ਲਈ ਅਰੰ ਭ ਹੋਏ ਇਸ ਨਗਰ ਕੀਰਤਨ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸੀਨੀਅਰ ਅਕਾਲੀ ਆਗੂ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜ੍ਹਤ ਸਿੰਘ, ਮਾਤਾ ਚਰਨ ਕਮਲ ਕੌਰ, ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਤੇ ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ | ਭਾਈ ਪੀਰ ਮੁਹੰਮਦ ਅਤੇ ਫੈਡਰੇਸ਼ਨ ਪ੍ਰਧਾਨ ਭਾਈ ਢੋਟ ਨੇ ਦੱਸਿਆ ਕਿ ਇਹ ਨਗਰ ਕੀਰਤਨ ਅੱਜ ਗੁਰੂ ਨਗਰੀ ਅੰਮਿ੍ਤਸਰ ਤੋਂ ਅਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ, ਚੰਡੀਗੜ੍ਹ, ਹਰਿਆਣਾ ਸੂਬੇ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ਹੁੰਦਾ ਹੋਇਆ 26 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਪੁੱਜ ਕੇ ਸਮਾਪਤ ਹੋਵੇਗਾ | ਇਸ ਦੌਰਾਨ 27 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਰਾਤ ਦੇ ਧਾਰਿਮਕ ਦੀਵਾਨ ਸਜਾਏ ਜਾਣਗੇ | ਨਗਰ ਕੀਰਤਨ 'ਚ ਬਾਬਾ ਸਰੂਪ ਸਿੰਘ ਸੰਤ ਸਰ, ਬੀਬੀ ਦਰਸ਼ਨ ਕੌਰ, ਬਾਬਾ ਬਲਕਾਰ ਸਿੰਘ ਢੇਲਪੁਰ ਵਾਲੇ, ਐਡਵੋਕੇਟ ਤਰਲੋਕ ਸਿੰਘ, ਪੀਰ ਜੀ ਸਿਸਵਾਂ, ਰਾਜਾ ਸਿੰਘ, ਭਾਈ ਜਗਜੀਤ ਸਿੰਘ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਅਸਥਾਨ ਸਮੇਤ ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ 'ਗੁਰਦੁਆਰਾ ਗੁਰੂ ਕੇ ਮਹਿਲ'... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਗੁਰੂ ਸਾਹਿਬਾਨ ਦੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਵਿਸ਼ੇਸ਼ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।