01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਥੇਦਾਰ ਗੜਗੱਜ ਵਲੋਂ ਆਪਣੀ ਰਿਹਾਇਸ਼ 'ਤੇ ਝੁਲਾਏ ਖ਼ਾਲਸਾਈ ਨਿਸ਼ਾਨ <br/>

ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ.ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਪਣੀ ਰਿਹਾਇਸ਼ 'ਤੇ ਖ਼ਾਲਸਾ ਪੰਥ ਦੇ ਕੌਮੀ ਨਿਸ਼ਾਨ ਝੁਲਾਏ ਗਏ | ਬਾਅਦ ਵਿਚ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਮੁੱਚਾ ਖ਼ਾਲਸਾ ਪੰਥ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਪੰਜਾਬੀ ਆਪਣੀ ਰਿਹਾਇਸ਼ ਅਤੇ ਵਪਾਰਕ ਅਦਾਰਿਆਂ 'ਤੇ ਖ਼ਾਲਸਾਈ ਨਿਸ਼ਾਨ ਝੁਲਾਏ ਅਤੇ ਉਨ੍ਹਾਂ ਵਲੋਂ ਇਸ ਪਵਿੱਤਰ ਕਾਰਜ ਦੀ ਆਪਣੀ ਰਿਹਾਇਸ਼ ਤੋਂ ਸ਼ੁਰੂਆਤ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ 23 ਤੋਂ 29 ਨਵੰਬਰ ਤੱਕ ਹਰ ਸਿੱਖ ਆਪਣੇ ਘਰ ਅਤੇ ਵਪਾਰਕ ਸਥਾਨ ਉੱਪਰ ਕੇਸਰੀ ਤੇ ਨੀਲਾ ਖ਼ਾਲਸਾਈ ਨਿਸ਼ਾਨ ਜ਼ਰੂਰ ਲਗਾਵੇ ਅਤੇ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਨ |ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ 'ਚ ਸੰਗਤ ਦੀ ਆਮਦ ਸ਼ੁਰੂ <br/> ਅਗਲੀ ਖ਼ਬਰ ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਅਸਥਾਨ ਸਮੇਤ ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ 'ਗੁਰਦੁਆਰਾ ਗੁਰੂ ਕੇ ਮਹਿਲ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।