01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਲਾਲ ਕਿਲ੍ਹੇ ਵਿਖੇ ਅੱਜ ਤੋਂ ਸ਼ੁਰੂ ਹੋਣਗੇ ਸ਼ਹੀਦੀ ਸ਼ਤਾਬਦੀ ਸਮਾਗਮ <br/>

ਸ਼ਹਾਦਤ ਬਾਰੇ ਸੁਨੇਹਾ ਦਿੰਦੀ ਦਿੱਲੀ ਮੈਟਰੋ | ਅਜੀਤ ਤਸਵੀਰ <br/> 23-11-2025
ਨਵੀਂ ਦਿੱਲੀ, 22 ਨਵੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਲ ਕਿਲ੍ਹੇ ਵਿਖੇ ਤਿੰਨ ਰੋਜ਼ਾ ਮੁੱਖ ਸਮਾਗਮ 23 ਨਵੰਬਰ ਐਤਵਾਰ ਤੋਂ ਕਰਵਾਏ ਜਾ ਰਹੇ ਹਨ | ਤਿੰਨੇ ਦਿਨ ਗੁਰਬਾਣੀ ਕੀਰਤਨ, ਗਤਕਾ, ਬੱਚਿਆਂ ਦੇ ਮੁਕਾਬਲੇ ਤੇ ਪੰਥਕ ਵਿਚਾਰਾਂ ਹੋਣਗੀਆਂ | ਸਮਾਗਮਾਂ 'ਚ ਸੰਗਤ ਦੀ ਸ਼ਮੂਲੀਅਤ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਕਈ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ, ਹਾਲਾਂਕਿ ਲਾਈਟ ਐਂਡ ਸਾਊਾਡ ਪ੍ਰੋਗਰਾਮ ਰਾਤ ਨੂੰ ਰੋਜ਼ਾਨਾ ਕਰਵਾਇਆ ਜਾ ਰਿਹਾ ਹੈ | ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵਲੋਂ ਲਾਲ ਕਿਲ੍ਹੇ ਪੁੱਜ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੇ ਮੁਤਾਬਿਕ ਇਹ ਪ੍ਰੋਗਰਾਮ ਇਤਿਹਾਸਕ ਹੋਵੇਗਾ ਜਿਸ ਨੂੰ ਸੰਗਤਾਂ ਹਮੇਸ਼ਾ ਲਈ ਯਾਦ ਰੱਖਣਗੀਆਂ | ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਤੇਗ਼ ਬਹਾਦਰ ਅਤੇ ਉਨ੍ਹਾਂ ਦੇ ਨਾਲ ਸ਼ਹਾਦਤ ਦੇਣ ਵਾਲੇ ਭਾਈ ਮਤੀਦਾਸ, ਭਾਈ ਸਤੀਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਸਮਰਪਿਤ ਮਿਊਜ਼ੀਅਮ ਵੀ ਤਿਆਰ ਕੀਤਾ ਗਿਆ ਹੈ |
350 ਸਾਲਾ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਬਾਰੇ ਦਿੱਲੀ ਮੈਟਰੋ ਰਾਹੀਂ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ | ਦਿੱਲੀ ਮੈਟਰੋ ਦੀ ਯੈਲੋ ਲਾਈਨ 'ਤੇ ਇਕ ਪੂਰੀ ਮੈਟਰੋ 'ਤੇ ਸ਼ਹਾਦਤ ਬਾਰੇ ਜਾਣਕਾਰੀ ਦੇਣ ਦੇ ਨਾਲ ਹੀ ਲਾਲ ਕਿਲ੍ਹੇ ਵਿਖੇ ਕਰਵਾਏ ਜਾ ਰਹੇ ਸਮਾਗਮ 'ਚ ਸੰਗਤ ਨੂੰ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ |
ਦਿੱਲੀ ਕਮੇਟੀ ਵਲੋਂ ਸੰਗਤ ਨੂੰ ਸਮਾਗਮ 'ਚ ਪੁੱਜਣ ਦੀ ਅਪੀਲ
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਹੋਰ ਅਹੁਦੇਦਾਰਾਂ ਵਲੋਂ ਵੱਖ ਵੱਖ ਵਸੀਲਿਆਂ ਰਾਹੀਂ ਸੰਗਤ ਨੂੰ ਲਾਲ ਕਿਲ੍ਹੇ ਵਿਖੇ ਹੋਣ ਵਾਲੇ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਗੁਰੂ ਸਾਹਿਬਾਨ ਦੇ ਅਪਾਰ ਯੋਗਦਾਨ ਨਾਲ ਰੂਬਰੂ ਕਰਵਾਉਣ ਦਾ ਸੁਨਹਿਰਾ ਮੌਕਾ ਦਿੰਦੇ ਹਨ |

ਪਿਛਲੀ ਖ਼ਬਰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ 'ਚ ਸੰਗਤ ਦੀ ਆਮਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।