16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਦੂਮਾਜਰਾ ਵਲੋਂ ਨਵੇਂ ਬਣੇ ਬੱਸ ਸਟੈਂਡ ਪਟਿਆਲਾ ਦਾ ਨਾਂਅ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖਣ ਦੀ ਮੰਗ

ਅਜੀਤ ਡੈਸਕ 24-11-2025
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਟਿਆਲਾ ਵਿਚ ਨਵੇਂ ਬਣੇ ਬੱਸ ਸਟੈਂਡ ਦਾ ਨਾਂਅ ਗੁਰੂ ਸਾਹਿਬਾਨ ਦੇ ਨਾਂਅ ਉੱਤੇ ਰੱਖਣ ਦੀ ਮੰਗ ਕੀਤੀ | ਚੰਦੂਮਾਜਰਾ ਨੇ ਆਖਿਆ ਕਿ ਅਜੇ ਤੱਕ ਨਵੇਂ ਬੱਸ ਅੱਡੇ ਪਟਿਆਲਾ ਦਾ ਕੋਈ ਨਾਂਅ ਨਹੀਂ ਰੱਖਿਆ ਗਿਆ, ਉਨ੍ਹਾਂ ਆਖਿਆ ਕਿ ਪਟਿਆਲਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਸੋ ਇਸ ਬੱਸ ਅੱਡੇ ਦਾ ਨਾਂਅ ਗੁਰੂ ਸਾਹਿਬ ਦੇ ਨਾਂਅ ਉੱਤੇ ਰੱਖਿਆ ਜਾਵੇ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ 92 ਦਿਨਾਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਹੋ... ਅਗਲੀ ਖ਼ਬਰ ਸ਼ਹਾਦਤ ਵਾਲੇ ਦਿਨ ਸਮੂਹ ਪੰਥ 25 ਨੂੰ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰਨ-ਬਾਬਾ ਹਰਨਾਮ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।